June 10, 2026, 10:33 pm
----------- Advertisement -----------
HomeNewsLatest Newsਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ; ਸਾਰੇ ਫੈਸਲੇ ਲੋਕ ਹਿੱਤ...

ਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ; ਸਾਰੇ ਫੈਸਲੇ ਲੋਕ ਹਿੱਤ ‘ਚ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 27 ਨਵੰਬਰ: ‘’ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਹੈ ਅਤੇ ਸਾਡੀ ਸਰਕਾਰ ਸਾਰੇ ਫੈਸਲੇ ਲੋਕ ਹਿੱਤ ‘ਚ ਹੀ ਕਰਦੀ ਆ ਰਹੀ ਹੈ ਤੇ ਭਵਿੱਖ ‘ਚ ਵੀ ਕਰਦੀ ਰਹੇਗੀ।’’ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦਾ ਨੁਕਸਾਨ ਨਹੀਂ ਹੋਣ ਦੇਵੇਗੀ। ਧਾਲੀਵਾਲ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜਾਰੀ ਰੈੱਡ ਨੋਟਿਸ ਮਾਮਲੇ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੇਂਦਰੀ ਅਦਾਰੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ‘ਤੇ 4 ਅਕਤੂਬਰ, 2022 ਨੂੰ ਜਾਰੀ ਕੀਤੇ ਪੱਤਰ ਵਿੱਚ ਪਰਾਲੀ (ਪੈਡੀ ਸਟੱਬਲ) ਸਾੜਨ ਦੇ ਮਾਮਲੇ ‘ਚ ਸਬੰਧਤ ਜ਼ਮੀਨ ਦੇ ਮਾਲ ਰਿਕਾਰਡ ਦੇ ਖਸਰਾ ਨੰਬਰ ਵਿਰੁੱਧ ਲਾਲ ਇੰਦਰਾਜ ਕਰਨ ਆਦਿ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ।ਇਸ ਸਬੰਧੀ ਸਬੰਧਤ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਜ਼ਮੀਨਾਂ ਦੇ ਰਿਕਾਰਡ ‘ਚ ਲਾਲ ਇੰਦਰਾਜ਼ ਹੋਣਾ ਸੂਬੇ ਦੇ ਕਿਸਾਨਾਂ ਦੇ ਹਿੱਤ ‘ਚ ਨਹੀਂ। ਉਨ੍ਹਾਂ ਕਿਹਾ ਕਿ ਲਾਲ ਇੰਦਰਾਜ਼ ਹੋਣ ਨਾਲ ਕਿਸਾਨਾਂ ਨੇ ਲੋਨ, ਸਰਕਾਰੀ ਸਹੂਲਤਾਂ ਤੇ ਸਬਸਿਡੀਆਂ ਆਦਿ ਲੈਣ ਤੋਂ ਵਾਂਝੇ ਹੋ ਜਾਣਾ ਸੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਢੰਗ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਪਰਾਲੀ ਜਾਂ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਮਗਰੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਦੇ ਉਪਾਵਾਂ ਦੇ ਸਨਮੁੱਖ ਬਿਹਤਰ ਢੰਗ ਅਪਣਾਉਣ ਦੀਆਂ ਕੋਸ਼ਿਸ਼ਾਂ ‘ਚ ਸਰਕਾਰ ਦਾ ਸਾਥ ਦੇਣਾ ਅਤੀ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ‘ਚ ਵਾਤਾਵਰਣ ਦਾ ਪ੍ਰਦੂਸ਼ਤ ਹੋਣਾ ਵੱਡੀ ਆਲਮੀ ਸਮੱਸਿਆ ਹੈ ਅਤੇ ਇਸ ਸਬੰਧੀ ਲਾਜ਼ਮੀ ਤੌਰ ‘ਤੇ ਕਦਮ ਚੁੱਕਣ ਦੀ ਜ਼ਰੂਰਤ ਹੈ।

ਕੈਬਨਿਟ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਦੇ ਬਦਲਵੇਂ ਢੰਗਾਂ ਬਾਰੇ ਗੱਲ ਕਰਦਿਆਂ ਅੱਗੇ ਕਿਹਾ ਕਿ ਭਾਰਤੀ ਖੇਤੀ ਖੋਜ ਸੰਸਥਾ ਨੇ ਪੂਸਾ ਨਾਮਕ ਬਾਇਓ-ਐਨਜ਼ਾਈਮ ਦੇ ਰੂਪ ਵਿੱਚ ਪਰਾਲੀ ਸਾੜਨ ਲਈ ਇੱਕ ਰੈਡੀਕਲ ਹੱਲ ਤਿਆਰ ਕੀਤਾ ਹੈ।ਉਨ੍ਹਾਂ ਕਿਹਾ ਕਿ ਜਦੋਂ ਛਿੜਕਾਅ ਕੀਤਾ ਜਾਂਦਾ ਹੈ, ਤਾਂ ਇਹ ਐਨਜ਼ਾਈਮ 20-25 ਦਿਨਾਂ ਵਿੱਚ ਪਰਾਲੀ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਇਸਨੂੰ ਖਾਦ ਵਿੱਚ ਬਦਲਦਾ ਹੈ, ਜਿਸ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਵੀ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਸਾੜਨ ਦੀ ਚਲੀ ਆ ਰਹੀ ਪ੍ਰਥਾ, ਜਿਸ ਵਿੱਚ ਅਗਲੀ ਫਸਲ ਬੀਜਣ ਤੋਂ ਪਹਿਲਾਂ ਖੇਤਾਂ ਨੂੰ ਸਾਫ਼ ਕਰਨ ਲਈ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ, ਨੂੰ ਬਦਲਵੇਂ ਢੰਗ ਅਪਣਾਉਂਦਿਆਂ ਖਤਮ ਕਰਨਾ ਸਮੇਂ ਦੀ ਜ਼ਰੂਰਤ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਸੰਬੰਧੀ ਗੰਭੀਰ ਹੈ ਅਤੇ ਚਾਲੂ ਸਾਲ ‘ਚ ਹੁਣ ਤਕ ਕਿਸਾਨਾਂ ਨੂੰ ਪਰਾਲ਼ੀ ਦੇ ਪ੍ਰਬੰਧਨ ਲਈ 19393 ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ 90433 ਮਸ਼ੀਨਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਕੋਲ ਕੁਲ 109815 ਮਸ਼ੀਨਾਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ 26 ਨਵੰਬਰ, 2022 ਦੀ ਸੈਟੇਲਾਈਟ ਜਾਣਕਾਰੀ ਅਨੁਸਾਰ ਸਾਲ 2020, 2021 ਅਤੇ 2022 ਦੌਰਾਨ 15 ਸਤੰਬਰ ਤੋਂ 26 ਨਵੰਬਰ ਤੱਕ ਕ੍ਰਮਵਾਰ 76619, 71122 ਅਤੇ 49876 ਆਦਿ ਅੱਗ ਲਗਾਉਣ ਦੇ ਮਾਮਲੇ ਦਰਜ਼ ਕੀਤੇ ਗਏ ਹਨ, ਜੋ ਕਿ ਪਿਛਲੇ ਸਾਲ ਨਾਲੋਂ 30 ਫੀਸਦੀ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ‘ਤੇ ਆਉਣ ਵਾਲੇ ਖਰਚੇ ਦੇ ਬਰਾਬਰ ਸਹਾਇਤਾ ਦੇਵੇ ਤਾਂ ਇਸ ਸਮੱਸਿਆ ਤੋਂ ਪੱਕੇ ਤੌਰ ‘ਤੇ ਨਿਜਾਤ ਪਾਉਣੀ ਸੰਭਵ ਹੋ ਸਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...