August 4, 2026, 6:07 am
----------- Advertisement -----------
HomeNewsLatest Newsਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ...

ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ/ ਅੰਮ੍ਰਿਤਸਰ, 27 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦ ਉਤੇ ਸਥਿਤ ਪਿੰਡ ਰਾਣੀਆਂ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੀ 700 ਏਕੜ ਜ਼ਮੀਨ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਸਾਲ 2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸਾਲ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਇਹ ਜ਼ਮੀਨ ਖਰੀਦੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਆਗਿਆ ਤੋਂ ਬਿਨਾ ਇਸ ਜ਼ਮੀਨ ਵਿੱਚ ਦਾਖਲ ਤੱਕ ਨਹੀਂ ਹੋਇਆ ਜਾ ਸਕਦਾ ਅਤੇ ਉਸ ਵੇਲੇ ਕਿਸ ‘ਸਕੀਮ’ ਤਹਿਤ ਇਹ ਜ਼ਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ।

ਧਾਲੀਵਾਲ ਨੇ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ। ਇਸ ਜ਼ਮੀਨ, ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਹੈ, ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖ ਪ੍ਰਗਟ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਅਤੇ ਅਜਿਹੀ ਜ਼ਮੀਨ ਮਹਿੰਗੇ ਭਾਅ ਖਰੀਦ ਲੈਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ, ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਲ ਹੈ, ਦੀ ਖਰੀਦ ‘ਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ, ‘’ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜ਼ਮੀਨ ਬੰਜਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ.ਐਸ.ਐਫ. ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...