June 26, 2026, 11:30 pm
----------- Advertisement -----------
HomeNewsLatest Newsਰੋਡਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦਾ ਘਟਿਆ ਭਾਰ

ਰੋਡਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦਾ ਘਟਿਆ ਭਾਰ

Published on

----------- Advertisement -----------

ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ 1 ਸਾਲ ਦੀ ਸਜ਼ਾ ਕੱਟ ਰਹੇ ਹਨ ਨਵਜੋਤ ਸਿੰਘ ਸਿੱਧੂ ਨੇ ਸਜ਼ਾ ਮਿਲਣ ਤੋਂ ਬਾਅਦ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਹੁਣ ਤੱਕ ਉਨ੍ਹਾਂ ਦੀ ਸਾਢੇ ਛੇ ਮਹੀਨੇ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਦੱਸ ਦਈਏ ਕਿ ਉਹ ਆਪਣੀ ਬੈਰਕ ਵਿੱਚ ਬੈਠ ਕੇ ਕਲਰਕ ਦਾ ਕੰਮ ਵੀ ਕਰ ਰਹੇ ਹਨ। ਇਕ ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ 34 ਕਿਲੋ ਭਾਰ ਘੱਟ ਗਿਆ ਹੈ ਤੇ ਹੁਣ ਉਹਨਾਂ ਦਾ ਵਜ਼ਨ 99 ਕਿਲੋ ਹੋ ਗਿਆ ਹੈ।
ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਸਿੱਧੂ ਰੋਜ਼ਾਨਾ 2 ਘੰਟੇ ਯੋਗਾ ਕਰਦੇ ਹਨ ਅਤੇ ਨਾਲ ਕਸਰਤ ਕਰਦੇ ਹਨ। ਉਹ ਸਵੇਰੇ 2 ਵਜੇ ਉਠ ਜਾਂਦੇ ਹਨ ਤੇ ਫਿਰ 4 ਘੰਟੇ ਬੰਦਗੀ ਯਾਨੀ ਮੈਡੀਟੇਸ਼ਨ ਕਰਦੇ ਹਨ। 6 ਫੁੱਟ 2 ਇੰਚ ਲੰਬੇ ਨਵਜੋਤ ਸਿੱਧੂ ਜੇਲ੍ਹ ਵਿਚ ਕਲਰਕ ਵਜੋਂ ਸੇਵਾਵਾਂ ਵੀ ਦੇ ਰਹੇ ਹਨ ਅਤੇ ਕਿਤਾਬਾਂ ਪੜ੍ਹਨ ’ਤੇ ਵੀ ਕਾਫੀ ਸਮਾਂ ਬਿਤਾਉਂਦੇ ਹਨ। ਉਹ ਸ਼ਾਮ 6 ਵਜੇ ਤੋਂ ਬਾਅਦ ਕੁਝ ਨਹੀਂ ਖਾਂਦੇ। ਉਹ ਸਿਰਫ 4 ਘੰਟੇ ਸੌਂਦੇ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸਿੱਧੂ 45 ਮਿੰਟ ਲਈ 3 ਵਿਅਕਤੀਆਂ ਨਾਲ ਮੁਲਾਕਾਤ ਕਰ ਸਕਦੇ ਹਨ।ਉਹ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਾਰਟੀ ਆਗੂਆਂ ਨੂੰ ਮਿਲਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...