November 11, 2026, 7:40 pm
----------- Advertisement -----------
HomeNewsLatest Newsਨਗਰ ਨਿਗਮ ਚੋਣਾਂ ਵਿੱਚ ਆਪ ਦੀ ਹੂੰਝਾ ਫੇਰ ਜਿੱਤ

ਨਗਰ ਨਿਗਮ ਚੋਣਾਂ ਵਿੱਚ ਆਪ ਦੀ ਹੂੰਝਾ ਫੇਰ ਜਿੱਤ

Published on

----------- Advertisement -----------

ਨਗਰ ਨਿਗਮ ਚੋਣਾਂ ਚ ਪਹਿਲੀ ਚੋਣ ਲੜਣ ਵਾਲੀ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਕੇ ਸੱਤਾ ਵਿੱਚ ਰਹੀ ਭਾਰਤੀ ਜਨਤਾ ਪਾਰਟੀ ਨੂੰ ਹਰਾ ਦਿੱਤਾ ਹੈ। ਆਪ ਨੇ ਧਮਾਕੇਦਾਰ ਐਂਟਰੀ ਕਰਕੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ ਸਨ। ਭਾਜਪਾ ਨੂੰ ਸਿਰਫ਼ 12 ਸੀਟਾਂ ਮਿਲੀਆਂ ਹਨ। ਕਾਂਗਰਸ ਸਿਰਫ਼ 8 ਸੀਟਾਂ ਹੀ ਜਿੱਤ ਸਕੀ। ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਇਸ ਤਰਾਂ 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਬਹੁਮਤ ਲਈ 19 ਸੀਟਾਂ ਦੀ ਲੋੜ ਸੀ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਆਪ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਵਰਕਰਾਂ ਨੂੰ ਬਹੁਤ ਬਹੁਤ ਮੁਬਾਰਕਾਂ।ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।


ਇਸ ਤੋਂ ਇਲਾਵਾ AAP ਆਗੂ ਰਾਘਵ ਚੱਢਾ ਚੰਡੀਗੜ੍ਹ ਪਹੁੰਚੇ ਹੋਏ ਹਨ। ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੇ ਖੁਸ਼ੀ ਜ਼ਾਹਰ ਕੀਤੀ। ਉਹਨਾਂ ਨੇ ਕਿਹਾ ਕਿ Chandigarh ਝਾਕੀ ਹੈ, Punjab ਅਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ 35 ਵਾਰਡਾਂ ਵਾਲੀ ਨਗਰ ਨਿਗਮ ਚੰਡੀਗੜ੍ਹ ਲਈ ਕੁੱਲ 6,33,475 ਯੋਗ ਵਿਅਕਤੀਆਂ ਵਿੱਚੋਂ 60% ਨੇ ਆਪਣੀ ਵੋਟ ਪਾਈ ਸੀ। ਚੋਣ ਅਧਿਕਾਰੀ ਅਨੁਸਾਰ 2016 ਦੀਆਂ ਚੋਣਾਂ ਨਾਲੋਂ 0.5 ਫੀਸਦੀ ਵੱਧ ਵੋਟਿੰਗ ਹੋਈ। ਇਸ ਵਾਰ ਸ਼ਹਿਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਾਰੇ 35 ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰਨ ਨਾਲ ਤਿੰਨ-ਕੋਣੀ ਲੜਾਈ ਦੇਖਣ ਨੂੰ ਮਿਲੀ।
ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਲੜਾਈ ਦੋ ਵਿਰੋਧੀਆਂ – ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਸੀ। ਸੱਤਾਧਾਰੀ ਭਾਜਪਾ ਨੇ ਪਿਛਲੇ ਛੇ ਸਾਲਾਂ ਵਿੱਚ ਵਿਕਾਸ ਅਤੇ ਇਸ ਦੀਆਂ ਪ੍ਰਾਪਤੀਆਂ ਨੂੰ ਆਪਣਾ ਮੁੱਖ ਪ੍ਰਚਾਰ ਏਜੰਡਾ ਬਣਾਇਆ ਹੈ। ਕਾਂਗਰਸ, ਭਾਜਪਾ ਤੋਂ ਲਗਾਤਾਰ ਤਿੰਨ ਚੋਣਾਂ ਹਾਰ ਕੇ, ਸੱਤਾ ਵਿਰੋਧੀ ਮੁਹਿੰਮ ‘ਤੇ ਆਧਾਰਿਤ, ਇਹ ਕਹਿੰਦੇ ਹੋਏ ਕਿ ਭਗਵਾ ਪਾਰਟੀ ‘ਸਿਟੀ ਬਿਊਟੀਫੁੱਲ’ ਦਾ ਟੈਗ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ‘ਆਪ’ ਦੀ ਮੁਹਿੰਮ ਮੁੱਖ ਤੌਰ ‘ਤੇ ਸ਼ਹਿਰ ਵਿੱਚ ਆਪਣੇ ਸਫਲ “ਦਿੱਲੀ ਮਾਡਲ” ਨੂੰ ਦੁਹਰਾਉਣ ‘ਤੇ ਕੇਂਦਰਿਤ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...