September 10, 2026, 2:55 pm
----------- Advertisement -----------
HomeNewsLatest NewsBJP ਵੱਲੋਂ ਕੈਪਟਨ ਅਤੇ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਦਾ ਕੀਤਾ ਰਸਮੀ...

BJP ਵੱਲੋਂ ਕੈਪਟਨ ਅਤੇ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਦਾ ਕੀਤਾ ਰਸਮੀ ਐਲਾਨ

Published on

----------- Advertisement -----------

ਪੰਜਾਬ ਕਾਂਗਰਸ ਵਿੱਚ ਬਗਾਵਤ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਠਜੋੜ ਦੀ ਪੁਸ਼ਟੀ ਕਰਦਿਆਂ ਕਿਹਾ ਸੀ ਕਿ ਸਿਰਫ਼ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ। ਕੈਪਟਨ ਅਤੇ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿਚਾਲੇ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ।


ਪੰਜਾਬ ਚੋਣਾਂ ਦਾ ਐਲਾਨ ਅਗਲੇ ਸਾਲ ਜਨਵਰੀ ਵਿੱਚ ਹੋ ਸਕਦਾ ਹੈ। ਸੋਮਵਾਰ ਨੂੰ ਦਿੱਲੀ ‘ਚ ਅਮਿਤ ਸ਼ਾਹ ਦੇ ਘਰ ਹੋਈ ਬੈਠਕ ‘ਚ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ। ਬੈਠਕ ‘ਚ ਸੀਟਾਂ ਦੀ ਵੰਡ ‘ਤੇ ਵੀ ਫੈਸਲਾ ਲਿਆ ਗਿਆ ਹੈ। ਸੀਟਾਂ ਦੀ ਵੰਡ ਲਈ ਤਿੰਨੋਂ ਪਾਰਟੀਆਂ ਦੇ ਦੋ-ਦੋ ਪ੍ਰਤੀਨਿਧਾਂ ਦੀ ਟੀਮ ਬਣਾਈ ਜਾਵੇਗੀ। ਉਸ ਤੋਂ ਬਾਅਦ ਸੀਟਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਤਿੰਨਾਂ ਪਾਰਟੀਆਂ ਦਾ ਸਾਂਝਾ ਮੈਨੀਫੈਸਟੋ ਬਣਾਇਆ ਜਾਵੇਗਾ। ਸੂਤਰਾਂ ਮੁਤਾਬਕ ਭਾਜਪਾ ਇਸ ਗੱਠਜੋੜ ‘ਚ ‘ਵੱਡੇ ਭਰਾ’ ਦੀ ਭੂਮਿਕਾ ‘ਚ ਬਣੇ ਰਹਿਣਾ ਚਾਹੁੰਦੀ ਹੈ ਅਤੇ ਰਾਜ ਵਿਧਾਨ ਸਭਾ ਦੀਆਂ 117 ‘ਚੋਂ 70 ਦੇ ਕਰੀਬ ਸੀਟਾਂ ਆਪਣੇ ਕੋਲ ਰੱਖਣਾ ਚਾਹੁੰਦੀ ਹੈ। ਕੈਪਟਨ ਦੀ ਪਾਰਟੀ ਨੂੰ 30-35 ਦੇ ਕਰੀਬ ਸੀਟਾਂ ਅਤੇ ਢੀਂਡਸਾ ਦੀ ਪਾਰਟੀ ਨੂੰ 10-15 ਸੀਟਾਂ ਮਿਲ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...