June 27, 2026, 8:18 pm
----------- Advertisement -----------
HomeNewsHealthਤੰਦਰੁਸਤ ਰਹਿਣ ਲਈ ਸਰਦੀਆਂ 'ਚ ਖਾਓ ਇਹ 3 ਮੁਰੱਬੇ, ਬਲੱਡ ਪ੍ਰੈਸ਼ਰ-ਪਾਚਨ ਸੰਬੰਧੀ...

ਤੰਦਰੁਸਤ ਰਹਿਣ ਲਈ ਸਰਦੀਆਂ ‘ਚ ਖਾਓ ਇਹ 3 ਮੁਰੱਬੇ, ਬਲੱਡ ਪ੍ਰੈਸ਼ਰ-ਪਾਚਨ ਸੰਬੰਧੀ ਸਮੱਸਿਆਵਾਂ ਰਹਿਣਗੀਆਂ ਦੂਰ

Published on

----------- Advertisement -----------

ਸਰਦੀਆਂ ਵਿੱਚ ਮੁਰੱਬਾ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਨ੍ਹਾਂ ‘ਚ ਕਈ ਅਜਿਹੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਨੂੰ ਸ਼ੂਗਰ, ਹਾਈ ਕੋਲੈਸਟ੍ਰੋਲ, ਬਲੱਡ ਪ੍ਰੈਸ਼ਰ, ਦਿਲ ਦੀਆਂ ਸਮੱਸਿਆਵਾਂ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਬਚਾਉਂਦੇ ਹਨ। ਬਸ ਧਿਆਨ ਰਹੇ ਕਿ ਇਨ੍ਹਾਂ ਨੂੰ ਬਣਾਉਣ ਲਈ ਚੀਨੀ ਦੀ ਬਜਾਏ ਗੁੜ ਦੀ ਵਰਤੋਂ ਕੀਤੀ ਜਾਵੇ। ਅਜਿਹਾ ਕਰਨ ਨਾਲ ਉਨ੍ਹਾਂ ਦੇ ਮਾੜੇ ਪ੍ਰਭਾਵ ਦੂਰ ਹੋ ਜਾਂਦੇ ਹਨ। ਆਓ ਜਾਣਦੇ ਹਾਂ ਸਰਦੀਆਂ ਵਿੱਚ ਕਿਹੜੀਆਂ ਚੀਜ਼ਾਂ ਦਾ ਮੁਰੱਬਾ ਖਾਣ ਨਾਲ ਸਿਹਤ ਠੀਕ ਰਹਿੰਦੀ ਹੈ-
ਸੇਬ ਦਾ ਮੁੱਰਬਾ
ਸੇਬ ਦੇ ਮੁਰੱਬੇ ਵਿੱਚ ਫਾਈਬਰ, ਫਲੇਵੋਨੋਇਡਸ ਅਤੇ ਐਂਟੀ-ਆਕਸੀਡੈਂਟਸ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦੇ ਹਨ। ਇਸ ਨੂੰ ਖਾਣ ਨਾਲ ਝੁਰੜੀਆਂ, ਵਾਲਾਂ ਦਾ ਝੜਨਾ, ਇਨਸੌਮਨੀਆ ਅਤੇ ਸਿਰ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੇ ਨਾਲ ਹੀ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ। ਤੁਸੀਂ ਸੇਬ ਦਾ ਮੁਰੱਬਾ ਸਵੇਰੇ-ਸ਼ਾਮ 2 ਵਾਰ ਖਾ ਸਕਦੇ ਹੋ।
ਆਂਵਲਾ ਮੁਰੱਬਾ
ਆਂਵਲੇ ਦੇ ਮੁਰੱਬਾ ਵਿੱਚ ਜ਼ਿੰਕ, ਕ੍ਰੋਮੀਅਮ, ਕਾਪਰ ਅਤੇ ਵਿਟਾਮਿਨ ਵੱਡੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਮੁਰੱਬੇ ਦਾ ਸੇਵਨ ਕਰਨ ਨਾਲ ਸਰੀਰ ਦੀ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ। ਨਾਲ ਹੀ ਹਾਰਟ ਅਟੈਕ ਦਾ ਖਤਰਾ ਵੀ ਘੱਟ ਜਾਂਦਾ ਹੈ। ਹਾਈ ਕੋਲੈਸਟ੍ਰੋਲ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਵੀ ਇਸ ਤੋਂ ਰਾਹਤ ਮਿਲਦੀ ਹੈ।
ਗਾਜਰ ਦਾ ਮੁਰੱਬਾ
ਸਰਦੀਆਂ ਵਿੱਚ ਗਾਜਰ ਦਾ ਮੁਰੱਬਾ ਖਾਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਮੁਰੱਬੇ ‘ਚ ਵਿਟਾਮਿਨ-ਏ ਭਰਪੂਰ ਮਾਤਰਾ ‘ਚ ਹੁੰਦਾ ਹੈ, ਜਿਸ ਨੂੰ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ। ਗਾਜਰ ਦਾ ਮੁਰੱਬਾ ਸਰੀਰ ਵਿੱਚ ਹੀਮੋਗਲੋਬਿਨ ਦੇ ਸਹੀ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਆਮ ਬਣਾਉਂਦਾ ਹੈ। ਇਸ ਨੂੰ ਖਾਣ ਨਾਲ ਭੁੱਖ ਵਧਦੀ ਹੈ ਅਤੇ ਪੇਟ ਦੀ ਜਲਣ ਦੂਰ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...