November 10, 2026, 3:40 am
----------- Advertisement -----------
HomeNewsHealthਮੂੰਗਫਲੀ 'ਚ ਲੁਕਿਆ ਹੈ ਸਿਹਤ ਦਾ ਖ਼ਜ਼ਾਨਾ, ਪੜ੍ਹੋ ਇਸ ਤੋਂ ਹੋਣ ਵਾਲੇ...

ਮੂੰਗਫਲੀ ‘ਚ ਲੁਕਿਆ ਹੈ ਸਿਹਤ ਦਾ ਖ਼ਜ਼ਾਨਾ, ਪੜ੍ਹੋ ਇਸ ਤੋਂ ਹੋਣ ਵਾਲੇ ਅਨੇਕਾਂ ਫਾਇਦਿਆਂ ਬਾਰੇ

Published on

----------- Advertisement -----------

ਸਰਦੀਆਂ ਦੇ ਮੌਸਮ ‘ਚ ਮੂੰਗਫਲੀ ਭਰਪੂਰ ਮਾਤਰਾ ‘ਚ ਉਪਲਬਧ ਹੁੰਦੀ ਹੈ, ਆਪਣੇ ਸਵਾਦ ਦੇ ਨਾਲ-ਨਾਲ ਮੂੰਗਫਲੀ ਅਜਿਹੇ ਕਈ ਵਿਟਾਮਿਨਾਂ ਅਤੇ ਪੌਸ਼ਟਿਕ ਤੱਤਾਂ ਦਾ ਭਰਪੂਰ ਸਰੋਤ ਹੈ, ਜੋ ਦਿਲ ਦੇ ਰੋਗਾਂ ਵਰਗੀਆਂ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ ‘ਚ ਵੀ ਮਦਦ ਕਰ ਸਕਦੀ ਹੈ। ਮੂੰਗਫਲੀ ਵੀ ਵਿਟਾਮਿਨ-ਡੀ ਦਾ ਵਧੀਆ ਸਰੋਤ ਹੈ, ਜੋ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਜ਼ਰੂਰੀ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਕਿ ਮੂੰਗਫਲੀ ਖਾਣ ਨਾਲ ਸਿਹਤ ਨੂੰ ਹੋਰ ਕਿਹੜੇ ਕਿਹੜੇ ਫਾਇਦੇ ਮਿਲਦੇ ਹਨ –
ਮੂੰਗਫਲੀ ‘ਚ ਮੌਜੂਦ ਤੱਤ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ‘ਚ ਰਾਹਤ ਦੇਣ ਦਾ ਕੰਮ ਕਰਦੇ ਹਨ। ਇਸ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਗਰਭਵਤੀ ਔਰਤਾਂ ਲਈ ਮੂੰਗਫਲੀ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਕਾਰਨ ਗਰਭ ਵਿੱਚ ਪਲ ਰਹੇ ਬੱਚੇ ਦਾ ਵਿਕਾਸ ਬਿਹਤਰ ਢੰਗ ਨਾਲ ਹੁੰਦਾ ਹੈ।
ਓਮੇਗਾ 6 ਨਾਲ ਭਰਪੂਰ ਮੂੰਗਫਲੀ ਚਮੜੀ ਨੂੰ ਨਰਮ ਅਤੇ ਨਮੀ ਬਰਕਰਾਰ ਰੱਖਦੀ ਹੈ। ਕਈ ਲੋਕ ਮੂੰਗਫਲੀ ਦੇ ਪੇਸਟ ਦੀ ਵਰਤੋਂ ਫੇਸ ਪੈਕ ਦੇ ਤੌਰ ‘ਤੇ ਵੀ ਕਰਦੇ ਹਨ।
ਦਿਲ ਨੂੰ ਸਿਹਤਮੰਦ ਰੱਖਣ ਲਈ ਮੂੰਗਫਲੀ ਖਾਣਾ ਇੱਕ ਬਿਹਤਰ ਭੋਜਨ ਵਿਕਲਪ ਹੋ ਸਕਦਾ ਹੈ। ਮੂੰਗਫਲੀ ‘ਚ ਅਸੰਤ੍ਰਿਪਤ ਚਰਬੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ ‘ਚ ਫਾਇਦੇਮੰਦ ਹੋ ਸਕਦੀ ਹੈ।
ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ ‘ਚ ਵੀ ਮੂੰਗਫਲੀ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਖੂਨ ਦੇ ਥੱਕੇ ਬਣਨ ਨੂੰ ਰੋਕਣ ਵਿੱਚ ਮਦਦ ਕਰਦੇ ਹਨ, ਜਿਸ ਨਾਲ ਦਿਲ ਦੇ ਦੌਰੇ ਜਾਂ ਸਟ੍ਰੋਕ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।
ਮੂੰਗਫਲੀ ਪ੍ਰੋਟੀਨ ਦਾ ਵਧੀਆ ਸਰੋਤ ਹੈ ਅਤੇ ਇਸ ਵਿਚ ਕੈਲੋਰੀ ਘੱਟ ਹੁੰਦੀ ਹੈ, ਜਿਸ ਦਾ ਸੇਵਨ ਸਰੀਰ ਨੂੰ ਫਿੱਟ ਰੱਖਣ ਦੇ ਨਾਲ-ਨਾਲ ਭਾਰ ਵਧਣ ਤੋਂ ਰੋਕਣ ਵਿਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...