ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਯੋਜਨਾ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਮੁਤਾਬਕ ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਡੀਟੀਪੀਈ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਨ੍ਹਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਹੈ। ਤਿੰਨੋਂ ਫਾਰਮ ਹਾਊਸ ਕਰੀਬ ਸੱਤ ਤੋਂ ਅੱਠ ਏਕੜ ਵਿੱਚ ਬਣੇ ਹੋਏ ਹਨ।
----------- Advertisement -----------
ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ‘ਚ ਫਾਰਮ ਹਾਊਸ ਸੀਲ, ਪੜ੍ਹੋ ਕਿਉਂ?
Published on
----------- Advertisement -----------












