November 17, 2026, 5:36 am
----------- Advertisement -----------
HomeNewsBreaking Newsਮਿਸ਼ਨ 2024: ਪੰਜਾਬ ਦੀ ਸਿਆਸਤ 'ਚ ਸਿੱਧੂ ਫੈਕਟਰ: ਨਵਜੋਤ ਨੂੰ ਪਾਰਟੀ 'ਚ...

ਮਿਸ਼ਨ 2024: ਪੰਜਾਬ ਦੀ ਸਿਆਸਤ ‘ਚ ਸਿੱਧੂ ਫੈਕਟਰ: ਨਵਜੋਤ ਨੂੰ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ‘ਤੇ ਕਾਂਗਰਸ ‘ਚ ਹਲਚਲ

Published on

----------- Advertisement -----------

ਪਟਿਆਲਾ, 30 ਨਵੰਬਰ 2022 – ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਇਸ ਦੇ ਨਾਲ ਹੀ ਪ੍ਰਿਅੰਕਾ ਗਾਂਧੀ ਵੱਲੋਂ ਸਿੱਧੂ ਨੂੰ ਲਿਖੀ ਚਿੱਠੀ ‘ਚ ਉਨ੍ਹਾਂ ਨੂੰ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ਦੇਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਵੱਡੇ ਆਗੂ ਵੀ ਸੁਰਖੀਆਂ ‘ਚ ਆ ਰਹੇ ਹਨ। ਕਿਉਂਕਿ ਸਿੱਧੂ ਦੀ ਰਿਹਾਈ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੇ ਖਦਸ਼ੇ ਜ਼ੋਰ ਫੜਨ ਲੱਗੇ ਹਨ।

ਪਾਰਟੀ ਪ੍ਰਧਾਨ ਦੇ ਚਿਹਰੇ ਤੋਂ ਲੈ ਕੇ ਮੁੱਖ ਮੰਤਰੀ ਦੇ ਅਹੁਦੇ ਤੱਕ ਦੇ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਗਰਮਾਉਣ ਲੱਗੀ ਹੈ ਅਤੇ ਮਿਸ਼ਨ 2024 ਦੀ ਰਣਨੀਤੀ ਕੀ ਹੋਵੇਗੀ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਿਅੰਕਾ ਗਾਂਧੀ ਵੱਲੋਂ ਸਿੱਧੂ ਨੂੰ ਲਿਖੀ ਚਿੱਠੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਜੇਕਰ ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ ਚਿੱਠੀ ਲਿਖੀ ਹੈ ਤਾਂ ਇਸ ਨੂੰ ਜਨਤਕ ਕੀਤਾ ਜਾਵੇ। ਕਿਉਂਕਿ ਸਾਲ 2021 ‘ਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂਅ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰਾਂ ‘ਚ ਸ਼ਾਮਲ ਸੀ, ਪਰ ਸਿੱਧੂ ਦੇ ਨਾ ਮੰਨਣ ਕਾਰਨ ਰੰਧਾਵਾ ਨੂੰ ਡਿਪਟੀ ਸੀ.ਐਮ ਬਣਾਇਆ ਗਿਆ ਸੀ।

ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇਣ ਦੇ ਮਾਮਲੇ ਵਿੱਚ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਹੈ। ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਹੁਣ ਸਿੱਧੂ ਦੁਆਲੇ ਘੁੰਮਣ ਲੱਗੀ ਹੈ। ਹੁਣ ਵੀ ਸਿੱਧੂ ਕੈਂਪ ਦੇ ਆਗੂ ਤੇ ਵਰਕਰ ਸਰਗਰਮ ਹੋ ਕੇ ਪਾਰਟੀ ਦੇ ਵੱਡੇ ਆਗੂਆਂ ਦੇ ਬਿਆਨਾਂ ਦਾ ਜਵਾਬ ਦੇ ਰਹੇ ਹਨ।

ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕੀਤਾ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਰਿਹਾਅ ਹੁੰਦੇ ਹੀ ਮਿਸ਼ਨ 2024 ਸ਼ੁਰੂ ਹੋ ਜਾਵੇਗਾ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਹੁੰਦੀ ਰਹੇਗੀ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਅੱਜ ਵੀ ਮੰਦੀ ਦੇ ਉਸ ਦੌਰ ਵਿੱਚ ਖੜ੍ਹਾ ਹੈ, ਜਿੱਥੋਂ ਨਵਜੋਤ ਸਿੰਘ ਸਿੱਧੂ ਨੇ ਇਸ ਵਿੱਚੋਂ ਨਿਕਲਣ ਦਾ ਮਾਡਲ ਦਿੱਤਾ ਸੀ। ਪੰਜਾਬ ਦੇ ਇੰਜਣ ਨੂੰ ਨਵਿਆਉਣ ਦੀ ਲੋੜ ਨਹੀਂ ਸਗੋਂ ਬਦਲਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...