ਸਿੱਧੂ ਮੂਸੇਵਾਲਾ ਪੰਜਾਬ ਦਾ ਹੀ ਨਹੀਂ ਬਲਕਿ ਦੇਸ਼ ਤੇ ਦੁਨੀਆਂ ਦਾ ਚਹੇਤਾ ਗਾਇਕ ਸੀ। ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਛੇ ਮਹੀਨੇ ਹੋ ਚੁੱਕੇ ਹਨ। ਅਜਿਹੇ ’ਚ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਚਾਹੁਣ ਵਾਲੇ ਵੀ ਬਹੁਤ ਭਾਵੁਕ ਹੋ ਰਹੇ ਹਨ। ਜਸਵਿੰਦਰ ਬਰਾੜ ਨੇ ਵੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਜਸਵਿੰਦਰ ਬਰਾੜ ਭਾਵੁਕ ਹੋ ਗਈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਜਸਵਿੰਦਰ ਬਰਾੜ ਨੇ ਲਿਖਿਆ ਕਿ ‘ਛੇ ਮਹੀਨੇ ਹੋ ਗਏ ਵਾਪਸ ਆ ਜਾ’।
ਇਸ ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੀਆਂ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਹਨ। ਨਾਲ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਲਈ ਇਨਸਾਫ ਦੀ ਗੱਲ ਕੀਤੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਦਾ ਪਰਿਵਾਰ ਅਤੇ ਚਾਹੁਣ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ’ਚ ਕਈ ਹਿੱਟ ਗੀਤ ਦਿੱਤੇ ਹਨ। ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਦੋ ਗੀਤ ਰਿਲੀਜ਼ ਹੋਏ ਹਨ।











