May 25, 2026, 9:30 am
----------- Advertisement -----------
HomeNewsLatest Newsਪੰਜਾਬ ਪੁਲਸ ਦੀ ਸਿਆਸਤਦਾਨਾਂ ਤੇ ਗੈਂਗਸਟਰਾਂ ਦੇ ਗਠਜੋੜ ਬਾਰੇ ਰਿਪੋਰਟ ਬਣੀ ਚਰਚਾ...

ਪੰਜਾਬ ਪੁਲਸ ਦੀ ਸਿਆਸਤਦਾਨਾਂ ਤੇ ਗੈਂਗਸਟਰਾਂ ਦੇ ਗਠਜੋੜ ਬਾਰੇ ਰਿਪੋਰਟ ਬਣੀ ਚਰਚਾ ਦਾ ਵਿਸ਼ਾ

Published on

----------- Advertisement -----------

ਪੰਜਾਬ ’ਚ ਸਿਆਸਤਦਾਨਾਂ ਅਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਬਾਰੇ ਪੰਜਾਬ ਪੁਲਸ ਦੀ ਇਕ ਗੁਪਤ ਰਿਪੋਰਟ ਚਰਚਾ ਦਾ ਵਿਸ਼ਾ ਬਣ ਗਈ ਹੈ, ਜੋ ਕਿ 2020 ’ਚ ਤਿਆਰ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਉਸ ਰਿਪੋਰਟ ’ਤੇ ਕਾਰਵਾਈ ਨਹੀਂ ਕੀਤੀ ਗਈ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਇਕ ਰਿਪੋਰਟ ਤਿਆਰ ਕੀਤੀ ਗਈ ਸੀ, ਜੋ ਕਿ ਤਤਕਾਲੀ ਆਈ. ਜੀ. ਕੁੰਵਰ ਵਿਜੇ ਪ੍ਰਤਾਪ, ਡੀ. ਆਈ. ਜੀ. ਸੁਰਜੀਤ ਸਿੰਘ ਅਤੇ ਏ. ਆਈ. ਜੀ. ਬਲਰਾਮ ਵੱਲੋਂ ਤਿਆਰ ਕੀਤੀ ਗਈ ਸੀ। ਪੰਜਾਬ ਪੁਲਸ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਰਿਪੋਰਟ ’ਚ ਗੈਂਗਸਟਰਾਂ ਅਤੇ ਸਿਆਸਤਦਾਨਾਂ ਦੀ ਆਪਸੀ ਮਿਲੀਭੁਗਤ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਜੱਗੂ ਭਗਵਾਨਪੁਰੀਆ 2010 ’ਚ ਆਮ ਗੈਂਗਸਟਰ ਹੁੰਦਾ ਸੀ ਪਰ ਹੌਲੀ-ਹੌਲੀ ਉਸ ਨੇ ਆਪਣਾ ਰੁਤਬਾ ਉੱਚਾ ਕਰਨਾ ਸ਼ੁਰੂ ਕਰ ਦਿੱਤਾ। ਭਗਵਾਨਪੁਰੀਆ ਖ਼ਿਲਾਫ਼ 2010 ਤੋਂ 2015 ਤੱਕ ਕੁੱਲ 32 ਮਾਮਲੇ ਦਰਜ ਹੋਏ ਸਨ।


ਪੰਜਾਬ ਪੁਲਸ ਦੀ ਇਸ ਖੁਫੀਆ ਰਿਪੋਰਟ ’ਚ ਕਿਹਾ ਗਿਆ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਹਰਮਨਪ੍ਰਭ ਸ਼ਰਨਪ੍ਰੀਤ ਕੌਰ ਦੀ 10-11 ਅਪ੍ਰੈਲ 2019 ਦੀ ਰਾਤ ਨੂੰ ਪਿੰਡ ਭਗਵਾਨਪੁਰ ’ਚ ਸ਼ੱਕੀ ਹਾਲਤ ’ਚ ਮੌਤ ਹੋ ਗਈ ਸੀ। ਉਸ ਸਮੇਂ ਦੱਸਿਆ ਗਿਆ ਸੀ ਕਿ ਹਰਮਨਪ੍ਰਭ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪੰਜਾਬ ਪੁਲਸ ਦੀ ਰਿਪੋਰਟ ਅਨੁਸਾਰ ਸਤਨਾਮ ਸਿੰਘ ਉਰਫ ਸੱਤਾ ਵਾਸੀ ਫਤਿਹਗੜ੍ਹ ਚੂੜੀਆਂ ਦੀ 11 ਮਾਰਚ 2019 ਨੂੰ ਮੌਤ ਹੋ ਗਈ ਸੀ। ਇਹ ਮੌਤ ਭਗਵਾਨਪੁਰੀਆ ਦੀ ਪਤਨੀ ਦੀ ਮੌਤ ਤੋਂ ਇਕ ਮਹੀਨਾ ਪਹਿਲਾਂ ਹੋਈ ਸੀ। ਰਿਪੋਰਟ ’ਚ ਦੱਸਿਆ ਗਿਆ ਹੈ ਕਿ ਸਤਨਾਮ ਦਾ ਕਤਲ ਸੁਪਾਰੀ ਕਿੱਲਰ ਵੱਲੋਂ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਸਦੀ ਲਾਸ਼ ਨੂੰ ਮਜੀਠਾ ਖੇਤਰ ਦੇ ਪਿੰਡ ਧੀਏਵਾਲ ਦੇ ਨਾਲੇ ’ਚ ਸੁੱਟ ਦਿੱਤਾ ਗਿਆ ਸੀ। ਰਿਪੋਰਟ ’ਚ ਕਿਹਾ ਗਿਆ ਹੈ ਕਿ ਇਹ ਕੰਮ ਵੀ ਜਾਣਬੁੱਝ ਕੇ ਕੀਤਾ ਗਿਆ ਸੀ। ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਜੱਗੂ ਭਗਵਾਨਪੁਰੀ ਨੇ ਹੀ ਸਤਨਾਮ ਸਿੰਘ ਨੂੰ ਕਥਿਤ ਤੌਰ ’ਤੇ ਕਤਲ ਕਰਵਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...