August 16, 2026, 12:43 pm
----------- Advertisement -----------
HomeNewsHealthਸਰੀਰ ਵਿੱਚ ਵਧੇ ਹੋਏ ਯੂਰਿਕ ਐਸਿਡ ਨੂੰ ਘੱਟ ਕਰਨ ਵਿੱਚ ਪ੍ਰਭਾਵਸ਼ਾਲੀ ਹਨ...

ਸਰੀਰ ਵਿੱਚ ਵਧੇ ਹੋਏ ਯੂਰਿਕ ਐਸਿਡ ਨੂੰ ਘੱਟ ਕਰਨ ਵਿੱਚ ਪ੍ਰਭਾਵਸ਼ਾਲੀ ਹਨ ਇਹ ਫਲ, ਰੋਜ਼ਾਨਾ ਕਰੋ ਸੇਵਨ

Published on

----------- Advertisement -----------

ਸਰੀਰ ਵਿੱਚ ਵੱਧ ਰਹੇ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਸਭ ਤੋਂ ਆਸਾਨ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ ਖੁਰਾਕ ਵਿੱਚ ਜ਼ਰੂਰੀ ਬਦਲਾਅ। ਇਸ ਲਈ ਜੇਕਰ ਤੁਹਾਡਾ ਯੂਰਿਕ ਐਸਿਡ ਵੱਧ ਗਿਆ ਹੈ, ਤਾਂ ਅਜਿਹੀਆਂ ਚੀਜ਼ਾਂ ਦਾ ਸੇਵਨ ਪੂਰੀ ਤਰ੍ਹਾਂ ਘੱਟ ਕਰ ਦਿਓ ਜਿਨ੍ਹਾਂ ਵਿਚ ਪਿਯੂਰੀਨ ਦੀ ਮਾਤਰਾ ਹੈ। ਹਾਲਾਂਕਿ ਯੂਰਿਕ ਐਸਿਡ ਲਈ ਦਵਾਈਆਂ ਵੀ ਉਪਲਬਧ ਹਨ, ਪਰ ਭੋਜਨ ਵਿਚ ਕੁਝ ਫਲਾਂ ਨੂੰ ਸ਼ਾਮਲ ਕਰਕੇ ਇਸ ਨੂੰ ਕੁਦਰਤੀ ਤੌਰ ‘ਤੇ ਕੰਟਰੋਲ ਕੀਤਾ ਜਾ ਸਕਦਾ ਹੈ।

ਸੰਤਰਾ ਅਤੇ ਨਿੰਬੂ: ਜੇਕਰ ਤੁਹਾਡੇ ਯੂਰਿਕ ਐਸਿਡ ਦੀ ਮਾਤਰਾ ਜ਼ਿਆਦਾ ਹੈ, ਤਾਂ ਆਪਣੀ ਖੁਰਾਕ ਵਿੱਚ ਸੰਤਰਾ, ਆਂਵਲਾ ਅਤੇ ਨਿੰਬੂ ਵਰਗੇ ਖੱਟੇ ਫਲਾਂ ਨੂੰ ਜ਼ਰੂਰ ਸ਼ਾਮਲ ਕਰੋ। ਰੋਜ਼ਾਨਾ ਇਨ੍ਹਾਂ ਦਾ ਸੇਵਨ ਕਰਨ ਨਾਲ ਯੂਰਿਕ ਐਸਿਡ ਦੇ ਪੱਧਰ ਨੂੰ ਬਹੁਤ ਜਲਦੀ ਅਤੇ ਆਸਾਨੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਖੱਟੇ ਫਲਾਂ ਵਿੱਚ ਵਿਟਾਮਿਨ ਸੀ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ, ਇਸ ਤੋਂ ਇਲਾਵਾ ਇਨ੍ਹਾਂ ਵਿੱਚ ਵਿਟਾਮਿਨ ਸੀ ਵੀ ਪਾਇਆ ਜਾਂਦਾ ਹੈ। ਇਨ੍ਹਾਂ ਨੂੰ ਖਾਣ ਨਾਲ ਸਰੀਰ ਅੰਦਰਲੀ ਗੰਦਗੀ ਵੀ ਬਾਹਰ ਨਿਕਲ ਜਾਂਦੀ ਹੈ।
ਸੇਬ: ਸੇਬ ਵਿੱਚ ਮੌਜੂਦ ਫਾਈਬਰ ਦੀ ਮਾਤਰਾ ਵਧੇ ਹੋਏ ਯੂਰਿਕ ਐਸਿਡ ਨੂੰ ਘੱਟ ਕਰਨ ਦਾ ਕੰਮ ਕਰਦੀ ਹੈ। ਇਸ ਦੇ ਨਾਲ ਹੀ ਸੇਬ ਵਿੱਚ ਮੌਜੂਦ ਮਲਿਕ ਐਸਿਡ ਸਰੀਰ ਵਿੱਚ ਯੂਰਿਕ ਐਸਿਡ ਦੇ ਪ੍ਰਭਾਵ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ। ਫਾਈਬਰ ਦੀ ਭਰਪੂਰ ਮਾਤਰਾ ਹੋਣ ਕਾਰਨ ਪਾਚਨ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਜੇਕਰ ਕਬਜ਼ ਦੀ ਸਮੱਸਿਆ ਹੈ ਤਾਂ ਇਸ ਤੋਂ ਵੀ ਛੁਟਕਾਰਾ ਮਿਲਦਾ ਹੈ।

ਕੇਲਾ : ਕੇਲਾ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ ਇਸ ਨੂੰ ਖਾਣ ਨਾਲ ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਗਠੀਆ ਦੇ ਰੋਗੀਆਂ ਨੂੰ ਰੋਜ਼ਾਨਾ ਇੱਕ ਕੇਲਾ ਜ਼ਰੂਰ ਖਾਣਾ ਚਾਹੀਦਾ ਹੈ।
ਅਨਾਨਾਸ : ਅਨਾਨਾਸ ਵਿਚ ਮੌਜੂਦ ਤੱਤ ਦਰਦ ਅਤੇ ਸੋਜ ਨੂੰ ਘੱਟ ਕਰਨ ਵਿਚ ਕਾਰਗਰ ਹਨ। ਇਸ ਵਿੱਚ ਬ੍ਰੋਮੇਲੇਨ ਨਾਮਕ ਐਨਜ਼ਾਈਮ ਹੁੰਦਾ ਹੈ ਜੋ ਪ੍ਰੋਟੀਨ ਦੇ ਪਾਚਨ ਵਿੱਚ ਮਦਦ ਕਰਦਾ ਹੈ। ਬਹੁਤ ਜ਼ਿਆਦਾ ਪ੍ਰੋਟੀਨ ਨਾਲ ਭਰਪੂਰ ਭੋਜਨ ਵੀ ਖੂਨ ਵਿੱਚ ਵਾਧੂ ਯੂਰਿਕ ਐਸਿਡ ਦੇ ਗਠਨ ਦਾ ਕਾਰਨ ਬਣਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...