June 29, 2026, 7:54 am
----------- Advertisement -----------
HomeNewsLatest Newsਕਿਸਾਨ ਕਣਕ ਤੇ ਹੋਣ ਵਾਲੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਨਾ ਘਬਰਾਉਣ:...

ਕਿਸਾਨ ਕਣਕ ਤੇ ਹੋਣ ਵਾਲੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਨਾ ਘਬਰਾਉਣ: ਖੇਤੀਬਾੜੀ ਅਫਸਰ ਡੇਰਾਬੱਸੀ

Published on

----------- Advertisement -----------

ਐਸ.ਏ.ਐਸ.ਨਗਰ, 1 ਦਸੰਬਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਭਾਗ ਡੇਰਾਬੱਸੀ ਵਲੋਂ ਵੱਖ ਵੱਖ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਕਈ ਕਿਸਾਨ ਵੀਰਾਂ ਦੇ ਖੇਤਾਂ ਵਿਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਮੇਂ ਗੱਲਬਾਤ ਕਰਦਿਆਂ ਖੇਤੀਬਾੜੀ ਅਫਸਰ ਨੇ ਦਸਿਆ ਕਿ ਇਹ ਹਮਲਾ ਆਰਥਿਕ ਕਗਾਰ ਤੋਂ ਘੱਟ ਹੈ ਜਿਸ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਜੇਕਰ ਹਮਲਾ ਜ਼ਿਆਦਾ ਹੁੰਦਾ ਹੈ ਅਤੇ ਕਣਕ ਬੀਜੀ ਨੂੰ 20-25 ਦਿਨ ਹੋ ਗਏ ਹਨ ਅਤੇ ਕਣਕ ਨੂੰ ਪਾਣੀ ਲਾਉਣ ਵਾਲਾ ਹੈ ਤਾਂ ਇਹ ਪਾਣੀ ਦਿਨ ਵੇਲੇ ਹੀ ਲਾਇਆ ਜਾਵੇ ਤਾਂ ਜੋ ਇਹ ਸੁੰਡੀ ਤਰਕੇ ਪਾਣੀ ਦੀ ਸਤਾ ਦੇ ਉਪਰ ਆ ਜਾਵੇ ਅਤੇ ਇਸਨੂੰ ਪੰਛੀ ਆਪਣਾ ਸ਼ਿਕਾਰ ਬਣਾ ਲੈਣ ਜਿਸਦਾ ਕੁਦਰਤੀ ਤੌਰ ਤੇ ਖ਼ਾਤਮਾ ਹੋ ਜਾਂਦਾ ਹੈ।

ਉਹਨਾਂ ਅਗੇ ਦਸਿਆ ਕਿ ਇਸਦਾ ਕੰਟਰੋਲ ਕੈਮੀਕਲ ਦਵਾਈਆਂ ਜਿਵੇ 7 ਕਿਲੋ ਫਿਪਰੋਨਿਲ ਜਾਂ ਇਕ ਲੀਟਰ ਕਲੋਰੋਪਾਇਰੀਫੋਸ 20%EC ਨੂੰ 20 ਕਿਲੋ ਸਲਾਬੀ ਮਿੱਟੀ ਵਿਚ ਰਲਾ ਕੇ ਪਾਣੀ ਲਾਉਣ ਤੋਂ ਪਹਿਲਾ ਛਿੱਟਾ ਮਾਰ ਦੇਣਾ ਚਾਹੀਦਾ ਹੈ। ਜੇਕਰ ਇਸ ਸੁੰਡੀ ਦਾ ਹਮਲਾ ਕਣਕ ਬੀਜਣ ਤੋਂ ਥੋੜੇ ਦਿਨ ਬਾਅਦ ਹੋ ਜਾਵੇ ਜਿਸ ਸਮੇਂ ਕਣਕ ਨੂੰ ਪਾਣੀ ਲਾਉਣ ਦਾ ਸਮਾਂ ਨਾ ਆਇਆ ਹੋਵੇ ਤਾਂ ਇਸ ਸਮੇਂ 50 ਮਿਲੀਲੀਟਰ ਕੋਰਾਜਨ 18.5 SC ਨੂੰ 80-100 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰਨ ਨਾਲ ਇਸ ਸੁੰਡੀ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ। ਉਹਨਾਂ ਅੱਗੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਦੌਰਾ ਕਰਦੇ ਰਹਿਣ ਅਤੇ ਕਿਸੇ ਵੀ ਹਮਲੇ ਦੀ ਸੂਰਤ ਵਿਚ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...