September 29, 2026, 4:49 am
----------- Advertisement -----------
HomeNewsLatest Newsਪੰਜਾਬ ਸਰਕਾਰ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਦੇ ਵਿਕਾਸ ਕਾਰਜਾਂ 'ਤੇ 8.97 ਕਰੋੜ...

ਪੰਜਾਬ ਸਰਕਾਰ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਦੇ ਵਿਕਾਸ ਕਾਰਜਾਂ ‘ਤੇ 8.97 ਕਰੋੜ ਰੁਪਏ ਖਰਚੇਗੀ: ਡਾ.ਇੰਦਰਬੀਰ ਸਿੰਘ ਨਿੱਜਰ

Published on

----------- Advertisement -----------

ਚੰਡੀਗੜ੍ਹ, 01 ਦਸੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਐਮ.ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ 52 (2) ਐਲ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਵੱਖ ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ.ਸੀ.ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਐਮ ਸੀ ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ ਅਤੇ ਹੋਰ ਕੰਮਾਂ ਲਈ ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜ਼ੋ ਇਲਾਕੇ ਦੀ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖਰਚੇ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਤਰਜ਼ੀਹ ਹੈ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...