November 11, 2026, 12:49 pm
----------- Advertisement -----------
HomeNewsLatest Newsਜੈ ਇੰਦਰ ਕੌਰ ਨੇ ਦਿੱਲੀ ਐਮਸੀਡੀ ਚੋਣਾਂ 'ਚ ਭਾਜਪਾ ਲਈ ਕੀਤਾ ਪ੍ਰਚਾਰ

ਜੈ ਇੰਦਰ ਕੌਰ ਨੇ ਦਿੱਲੀ ਐਮਸੀਡੀ ਚੋਣਾਂ ‘ਚ ਭਾਜਪਾ ਲਈ ਕੀਤਾ ਪ੍ਰਚਾਰ

Published on

----------- Advertisement -----------

ਪਟਿਆਲਾ/ਦਿੱਲੀ, 1 ਦਸੰਬਰ: ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ ਕੀਤਾ। ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ ਮੂਡ ਸਾਫ਼ ਹੈ, ਉਹ ਵਿਕਾਸ ਕੇਂਦਰਿਤ ਪਾਰਟੀ ਭਾਵ ਭਾਜਪਾ ਨੂੰ ਵੋਟ ਦੇਣ ਲਈ ਤਿਆਰ ਹਨ।”

ਜੈ ਇੰਦਰ ਕੌਰ ਨੇ ਪੰਜਾਬ ‘ਚ ‘ਆਪ’ ਦੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹਿਣ ‘ਤੇ ਗੱਲ ਕਰਦਿਆਂ ਕਿਹਾ, ‘ਪੰਜਾਬ ਦੇ ਲੋਕ ਪਹਿਲਾਂ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ‘ਤੇ ਪਛਤਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਹਾਂ-ਪੱਖੀ ਕਦਮਾਂ ਦੀ ਸ਼ਲਾਘਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਿੱਖ ਭਾਈਚਾਰੇ ਨਾਲ ਬਹੁਤ ਖਾਸ ਰਿਸ਼ਤਾ ਹੈ ਅਤੇ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ, ਛੋਟੇ ਸਾਹਿਬਜ਼ਾਦੇ ਦੀ ਸ਼ਹੀਦੀ ਨੂੰ ਬਾਲ ਵੀਰ ਦਿਵਸ ਵਜੋਂ ਮਨਾਉਣ ਅਤੇ ਹਾਲ ਹੀ ਵਿੱਚ ਹੇਮਕੁੰਟ ਸਾਹਿਬ ਰੋਪਵੇਅ ਦੇ ਕੰਮ ਦਾ ਉਦਘਾਟਨ ਕਰਨ ਵਰਗੇ ਕਈ ਸਿੱਖ ਪੱਖੀ ਪਹਿਲਕਦਮੀਆਂ ਕੀਤੀਆਂ ਹਨ।” ਜੈ ਇੰਦਰ ਕੌਰ ਦੇ ਨਾਲ ਪਟਿਆਲਾ ਤੋਂ ਮੇਅਰ ਅਤੇ ਸੰਜੀਵ ਸ਼ਰਮਾ ਬਿੱਟੂ ਆਦਿ ਹੋਰ ਆਗੂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...