September 13, 2026, 12:42 am
----------- Advertisement -----------
HomeNewsHealthਛੋਟਾ ਜਿਹਾ ਕੜੀ-ਪੱਤਾ ਵਾਲਾਂ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਕਰੇ ਦੂਰ, ਜਾਣੋ ਇਸਨੂੰ...

ਛੋਟਾ ਜਿਹਾ ਕੜੀ-ਪੱਤਾ ਵਾਲਾਂ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਕਰੇ ਦੂਰ, ਜਾਣੋ ਇਸਨੂੰ ਇਸਤੇਮਾਲ ਕਰਨ ਦਾ ਤਰੀਕਾ

Published on

----------- Advertisement -----------

ਖੁਸ਼ਬੂਦਾਰ ਕੜੀ ਪੱਤੇ ਰੋਗਾਣੂਨਾਸ਼ਕ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਹ ਪੱਤੇ ਬੈਕਟੀਰੀਆ ਨੂੰ ਦੂਰ ਕਰਕੇ ਵਾਲਾਂ ਨੂੰ ਇਨਫੈਕਸ਼ਨ ਤੋਂ ਦੂਰ ਰੱਖਣ ‘ਚ ਵੀ ਮਦਦਗਾਰ ਹੁੰਦੇ ਹਨ। ਇਸ ਦੇ ਨਾਲ ਹੀ ਕੜ੍ਹੀ ਪੱਤਾ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਵਿਟਾਮਿਨ ਬੀ ਅਤੇ ਸੀ ਦਾ ਵੀ ਚੰਗਾ ਸਰੋਤ ਹੈ, ਜੋ ਵਾਲਾਂ ਦੀ ਦੇਖਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਆਓ ਜਾਣਦੇ ਹਾਂ ਵਾਲਾਂ ਲਈ ਕੜ੍ਹੀ ਪੱਤੇ ਦੇ ਫਾਇਦੇ ਅਤੇ ਇਸਨੂੰ ਇਸਤੇਮਾਲ ਕਰਨ ਦਾ ਸਹੀ ਅਤੇ ਪ੍ਰਭਾਵਸ਼ਾਲੀ ਤਰੀਕਾ ਤਾਂ ਜੋ ਤੁਹਾਡੇ ਵਾਲ ਸਿਹਤਮੰਦ ਅਤੇ ਚਮਕਦਾਰ ਬਣ ਸਕਣ-
ਡੈਂਡਰਫ(ਸਿਕਰੀ) ਲਈ
ਕੜੀ ਪੱਤੇ ਦੇ ਐਂਟੀਬੈਕਟੀਰੀਅਲ ਗੁਣਾਂ ਦੇ ਕਾਰਨ, ਕੜੀ ਪੱਤਾ ਵਾਲਾਂ ਤੋਂ ਡੈਂਡਰਫ ਨੂੰ ਦੂਰ ਕਰਨ ਵਿੱਚ ਵੀ ਪ੍ਰਭਾਵਸ਼ਾਲੀ ਹੈ।ਕੜੀ ਪੱਤੇ ਨੂੰ ਦਹੀਂ ਵਿੱਚ ਮਿਲਾ ਕੇ ਲਗਾਇਆ ਜਾ ਸਕਦਾ ਹੈ। ਇਸ ਦੇ ਲਈ ਮੁੱਠੀ ਭਰ ਕਰੀ ਪੱਤੇ ਨੂੰ ਪੀਸ ਕੇ ਉਸ ‘ਚ 2 ਚੱਮਚ ਦਹੀਂ ਮਿਲਾ ਲਓ ਅਤੇ ਇਸ ਨੂੰ 15 ਤੋਂ 20 ਮਿੰਟ ਤੱਕ ਸਿਰ ‘ਤੇ ਰੱਖਣ ਤੋਂ ਬਾਅਦ ਧੋ ਲਓ।
ਬੇਜਾਨ ਨੁਕਸਾਨ ਲਈ
ਜੇਕਰ ਤੁਹਾਡੇ ਵਾਲ ਬਹੁਤ ਬੇਜਾਨ, ਸੁੱਕੇ ਅਤੇ ਖਰਾਬ ਲੱਗ ਰਹੇ ਹਨ ਤਾਂ ਇਸ ਤਰ੍ਹਾਂ ਕੜੀ ਪੱਤਾ ਲਗਾਓ। ਇੱਕ ਕਟੋਰੀ ਵਿੱਚ ਨਾਰੀਅਲ ਦੇ ਤੇਲ ਨੂੰ ਗਰਮ ਕਰੋ ਅਤੇ ਇਸ ਵਿੱਚ ਕੁਝ ਕੜੀ ਪੱਤੇ ਪਾ ਕੇ ਪਕਾਓ। ਪਕਾਉਣ ਤੋਂ ਬਾਅਦ ਜਦੋਂ ਕੜੀ ਪੱਤੇ ਕਾਲੇ ਹੋ ਜਾਣ ਤਾਂ ਗੈਸ ਬੰਦ ਕਰ ਦਿਓ ਅਤੇ ਤੇਲ ਨੂੰ ਠੰਡਾ ਹੋਣ ਲਈ ਇਕ ਪਾਸੇ ਰੱਖ ਦਿਓ। ਨਹਾਉਣ ਤੋਂ ਇਕ ਘੰਟਾ ਪਹਿਲਾਂ ਇਸ ਤੇਲ ਨੂੰ ਹਲਕਾ ਗਰਮ ਕਰਕੇ ਸਿਰ ਦੀ ਮਾਲਿਸ਼ ਕਰੋ ਅਤੇ ਫਿਰ ਸਿਰ ਧੋ ਲਓ।
ਵਾਲ ਝੜਨ ਤੋਂ ਰੋਕਣ ਲਈ
ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੜੀ ਪੱਤੇ ਨੂੰ ਨਾਰੀਅਲ ਦੇ ਤੇਲ ਨਾਲ ਪਕਾਓ। ਇਸ ਵਿਚ ਮੇਥੀ ਦੇ ਦਾਣੇ ਵੀ ਮਿਲਾਓ। ਹਫ਼ਤੇ ਵਿੱਚ ਇੱਕ ਵਾਰ ਇਸ ਤੇਲ ਨਾਲ ਸਿਰ ਦੀ ਮਾਲਿਸ਼ ਕਰੋ ਅਤੇ ਡੇਢ ਤੋਂ 2 ਘੰਟੇ ਬਾਅਦ ਵਾਲਾਂ ਨੂੰ ਧੋ ਲਓ। ਤੁਸੀਂ ਚਾਹੋ ਤਾਂ ਇਸ ਨੂੰ ਰਾਤ ਭਰ ਵੀ ਲਗਾ ਕੇ ਸੌਂ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...