July 31, 2026, 8:17 pm
----------- Advertisement -----------
HomeNewsEntertainmentਸਲਮਾਨ ਖਾਨ ਅਤੇ ਜੇਨੇਲੀਆ ਡਿਸੂਜ਼ਾ ਦਾ ਇਹ ਕਿਊਟ ਡਾਂਸ ਵੀਡੀਓ ਸੋਸ਼ਲ ਮੀਡਿਆ...

ਸਲਮਾਨ ਖਾਨ ਅਤੇ ਜੇਨੇਲੀਆ ਡਿਸੂਜ਼ਾ ਦਾ ਇਹ ਕਿਊਟ ਡਾਂਸ ਵੀਡੀਓ ਸੋਸ਼ਲ ਮੀਡਿਆ ‘ਤੇ ਖ਼ੂਬ ਹੋ ਰਿਹਾ ਵਾਇਰਲ

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਜਨਮਦਿਨ ਦਾ ਜਸ਼ਨ ਉਨ੍ਹਾਂ ਦੇ ਪ੍ਰਸ਼ੰਸਕਾਂ ‘ਤੇ ਹੀ ਨਹੀਂ, ਸਗੋਂ ਉਨ੍ਹਾਂ ਦੇ ਕਰੀਬੀ ਬਾਲੀਵੁੱਡ ਇੰਡਸਟਰੀ ਦੇ ਲੋਕਾਂ ‘ਤੇ ਦਿੱਸਿਆ । ਹਰ ਕੋਈ ਆਪਣੇ-ਆਪਣੇ ਅੰਦਾਜ਼ ‘ਚ ਸਲਮਾਨ ਖਾਨ ਨੂੰ ਵਧਾਈ ਦੇ ਰਿਹਾ। ਸਲਮਾਨ ਦੇ ਜਨਮਦਿਨ ‘ਤੇ ਜੇਨੇਲੀਆ ਡਿਸੂਜ਼ਾ ਨੇ ਪਿਆਰਾ ਜਿਹਾ ਵਧਾਈ ਸੰਦੇਸ਼ ਦਿੱਤਾ ਹੈ। ਸਲਮਾਨ ਖ਼ਾਨ ਦੇ ਖਾਸ ਦਿਨ ‘ਤੇ ਜੇਨੇਲੀਆ ਡਿਸੂਜ਼ਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਹ ਮਜ਼ੇਦਾਰ ਵੀਡੀਓ ਪੋਸਟ ਕੀਤਾ ਹੈ।

https://www.instagram.com/p/CX_NuZBJRVg/

ਇਸ ਵੀਡੀਓ ‘ਚ ਉਨ੍ਹਾਂ ਦਾ ਡਾਂਸ ਦੇਖ ਕੇ ਪ੍ਰਸ਼ੰਸਕ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾ ਰਹੇ ਹਨ, ਉਥੇ ਹੀ ਸਲਮਾਨ ਵੀ ਵੀਡੀਓ ‘ਚ ਹੱਸਦੇ ਨਜ਼ਰ ਆ ਰਹੇ ਹਨ। ਵੀਡੀਓ ਚ ਦੇਖ ਸਕਦੇ ਹੋ ਜੇਨੇਲੀਆ ਫਨੀ ਡਾਂਸ ਕਰ ਰਹੀ ਹੈ ਤੇ ਸਲਮਾਨ ਵੀ ਜੇਨੇਲੀਆ ਦੇ ਸਟੈਪ ਦੇ ਨਾਲ ਸਟੈਪ ਮਿਲਾਉਂਦੇ ਹੋਏ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਜੇਨੇਲੀਆ ਦੀ ਇਸ ਵੀਡੀਓ ਨੂੰ 3 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਪ੍ਰਸ਼ੰਸਕ ਵੀ ਆਪੋ ਆਪਣੀ ਮਜ਼ੇਦਾਰ ਟਿੱਪਣੀ ਦੇ ਕੇ ਦੋਵਾਂ ਦੇ ਡਾਂਸ ਦੀ ਤਾਰੀਫ ਕਰ ਰਹੇ ਨੇ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਨੂੰ ਉਨ੍ਹਾਂ ਦੇ ਜਨਮਦਿਨ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਦੇ ਪਨਵੇਲ ਫਾਰਮ ਹਾਊਸ ‘ਤੇ ਸੱਪ ਨੇ ਡੰਗ ਲਿਆ ਸੀ, ਜਿਸ ਤੋਂ ਬਾਅਦ ਸਲਮਾਨ ਖਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਉਹ ਜਲਦੀ ਹੀ ਠੀਕ ਹੋ ਗਏ ਅਤੇ ਆਪਣੇ ਘਰ ਵਾਪਸ ਚਲੇ ਗਏ। ਉਨ੍ਹਾਂ ਦੇ ਘਰ ਜਾਣ ਤੋਂ ਬਾਅਦ ਸਲਮਾਨ ਦੀ ਜਨਮਦਿਨ ਪਾਰਟੀ ‘ਚ ਕਈ ਲੋਕ ਸ਼ਾਮਲ ਹੋਏ। ਜਿਸ ਵਿੱਚ ਬੌਬੀ ਦਿਓਲ, ਸੈਫ ਦੇ ਬੇਟੇ ਇਬਰਾਹਿਮ ਅਲੀ ਖਾਨ, ਸਾਜਿਦ ਨਾਡਿਆਡਵਾਲਾ, ਟੀਵੀ ਐਂਕਰ ਰਜਤ ਸ਼ਰਮਾ, ਨਿਖਿਲ ਦਿਵੇਦੀ ਅਤੇ ਮਨੀਸ਼ ਪਾਲ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...