September 20, 2026, 12:37 am
----------- Advertisement -----------
HomeNewsEntertainmentਕੋਰੋਨਾ ਤੋਂ ਠੀਕ ਹੁੰਦੇ ਹੀ ਅੰਮ੍ਰਿਤਾ ਅਰੋੜਾ ਨਾਲ ਫਿਰ ਪਾਰਟੀ ਕਰਦੀ ਨਜ਼ਰ...

ਕੋਰੋਨਾ ਤੋਂ ਠੀਕ ਹੁੰਦੇ ਹੀ ਅੰਮ੍ਰਿਤਾ ਅਰੋੜਾ ਨਾਲ ਫਿਰ ਪਾਰਟੀ ਕਰਦੀ ਨਜ਼ਰ ਆਈ ਕਰੀਨਾ ਕਪੂਰ,ਕਿਹਾ – ‘We are back’

Published on

----------- Advertisement -----------

ਕੋਰੋਨਾ ਨੂੰ ਲੈ ਕੇ ਦੇਸ਼ ਭਰ ‘ਚ ਇੱਕ ਵਾਰ ਫਿਰ ਦਹਿਸ਼ਤ ਦੇਖਣ ਨੂੰ ਮਿਲ ਰਹੀ ਹੈ। ਕੁੱਝ ਸਮਾਂ ਪਹਿਲਾਂ ਅਦਾਕਾਰਾ ਕਰੀਨਾ ਕਪੂਰ ਖਾਨ ਅਤੇ ਅੰਮ੍ਰਿਤਾ ਅਰੋੜਾ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈਆਂ ਸਨ। ਪਰ ਹੁਣ ਕੋਰੋਨਾ ਵਾਇਰਸ ਤੋਂ ਜੰਗ ਜਿੱਤਣ ਤੋਂ ਬਾਅਦ ਇਕ ਵਾਰ ਫਿਰ ਤੋਂ ਕਰੀਨਾ ਕਪੂਰ ਅਤੇ ਅਮ੍ਰਿਤਾ ਅਰੋੜਾ ਪਾਰਟੀ ਮੂਡ ’ਚ ਨਜ਼ਰ ਆਈਆਂ ਹਨ। ਦਰਅਸਲ, ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਦੇ ਕੋਰੋਨਾ ਵਾਇਰਸ ਨਾਲ ਜੰਗ ਜਿੱਤਣ ਤੋਂ ਬਾਅਦ ਕਰਿਸ਼ਮਾ ਕਪੂਰ ਨੇ ਆਪਣੇ ਘਰ ਪਾਰਟੀ ਰੱਖੀ ਸੀ। ਇਸ ਪਾਰਟੀ ‘ਚ ਕਰੀਨਾ ਅਤੇ ਅੰਮ੍ਰਿਤਾ ਤੋਂ ਇਲਾਵਾ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਵੀ ਪਹੁੰਚੇ।

ਪਾਰਟੀ ‘ਚ ਜਾਣ ਵਾਲੇ ਇਨ੍ਹਾਂ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਕਰੀਨਾ ਕਪੂਰ ਨੇ ਵੀ ਸੋਸ਼ਲ ਮੀਡੀਆ ‘ਤੇ ਅੰਮ੍ਰਿਤਾ ਅਰੋੜਾ ਨਾਲ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਦੋਵੇਂ ਅਭਿਨੇਤਰੀਆਂ ਪਾਰਟੀ ਦੇ ਮੂਡ ‘ਚ ਨਜ਼ਰ ਆ ਰਹੀਆਂ ਹਨ। ਕਰੀਨਾ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

ਕਰੀਨਾ ਕਪੂਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਬੈਸਟ ਫ੍ਰੈਂਡ ਅੰਮ੍ਰਿਤਾ ਅਰੋੜਾ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਇਕ-ਦੂਜੇ ਦੇ ਨਾਲ ਖੜ੍ਹੀਆਂ ਨਜ਼ਰ ਆ ਰਹੀਆਂ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਕੂਪਰ ਨੇ ਖਾਸ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਅਸੀਂ ਵਾਪਸ ਆ ਗਈਆਂ ਹਾਂ।’ ਇਸ ਕੈਪਸ਼ਨ ਦੇ ਨਾਲ ਉਨ੍ਹਾਂ ਨੇ ਲਾਲ ਰੰਗ ਦਾ ਹਾਰਟ ਇਮੋਜੀ ਵੀ ਸ਼ੇਅਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...