ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਦੇ ਬੇਟੇ ਉਸ ਵੇਲੇ ਚਰਚਾ ‘ਚ ਆ ਗਏ ਸਨ, ਜਦੋਂ ਮੱਧ ਪ੍ਰਦੇਸ਼ ਦੇ ਖੰਡਵਾ ‘ਚ ਇੱਕ ਨਿੱਜੀ ਸਕੂਲ ‘ਚ ਕਰੀਨਾ ਕਪੂਰ ਦੇ ਬੇਟੇ ਦਾ ਪੂਰਾ ਨਾਮ ਇੱਕ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ‘ਚ ਪੁੱਛਿਆ ਗਿਆ । ਸਾਲਾਨਾ ਇਮਤਿਹਾਨ ਦੌਰਾਨ 6ਵੀਂ ਜਮਾਤ ਦੇ ਜਨਰਲ ਨਾਲੇਜ ਸੈਕਸ਼ਨ ਦੇ ਕਰੰਟ ਅਫੇਅਰ ਸੈਕਸ਼ਨ ‘ਚ ਸਵਾਲ ਆਉਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ .

ਹਾਲਾਂਕਿ ਇਸ ਮਾਮਲੇ ‘ਚ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਸਵਾਲ ਨੂੰ ਵਿਦਿਆਰਥੀਆਂ ਦੇ ਗਿਆਨ ‘ਚ ਵਾਧਾ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਬਾਅਦ ਵਿੱਚ ਸਕੂਲ ਦੇ ਪੇਰੈਂਟਸ ਐਸੋਸੀਏਸ਼ਨ ਨੇ ਖੰਡਵਾ ਵਿੱਚ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਕੀਤੀ, ਜੋ ਅੱਗੇ ਮੱਧ ਪ੍ਰਦੇਸ਼ ਸਕੂਲ ਸਿੱਖਿਆ ਵਿਭਾਗ ਕੋਲ ਗਈ। ਇਸ ਤੋਂ ਬਾਅਦ ਵਿਭਾਗ ਨੇ ‘ਅਕਾਦਮਿਕ ਹਾਈਟਸ ਪਬਲਿਕ ਸਕੂਲ’ ਦੇ ਪ੍ਰਸ਼ਾਸਨ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕਰਕੇ ਇਸ ਮਾਮਲੇ ‘ਤੇ ਜਵਾਬ ਮੰਗਿਆ ਹੈ।

ਜ਼ਿਲ੍ਹਾ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਨੀਸ਼ ਝਾਝਰੇ ਨੇ ਇਸ ਘਟਨਾ ‘ਤੇ ਚਿੰਤਾ ਪ੍ਰਗਟਾਈ ਹੈ। “ਸਕੂਲ ਪ੍ਰਸ਼ਾਸਨ ਵਿਦਿਆਰਥੀਆਂ ਤੋਂ ਅਜਿਹੇ ਗੈਰ ਗੰਭੀਰ ਸਵਾਲ ਕਿਵੇਂ ਪੁੱਛ ਸਕਦਾ ਹੈ? ਵਿਦਿਆਰਥੀਆਂ ਨੂੰ ਇਤਿਹਾਸਕ ਚਿੰਨ੍ਹਾਂ ਅਤੇ ਹੋਰ ਦੰਤਕਥਾਵਾਂ ਬਾਰੇ ਪੁੱਛਣ ਦੀ ਬਜਾਏ, ਉਨ੍ਹਾਂ ਨੇ ਬਾਲੀਵੁੱਡ ਜੋੜੇ ਦੇ ਪੁੱਤਰ ਦਾ ਪੂਰਾ ਨਾਮ ਪੁੱਛਿਆ। ਸਕੂਲ ਸਿੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ (ਸਕੂਲ) ਦੇ ਜਵਾਬ ਦੇ ਆਧਾਰ ‘ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।












