June 2, 2026, 10:18 am
----------- Advertisement -----------
HomeNewsEntertainmentਗੰਨ ਕਲਚਰ ਨੂੰ ਪ੍ਰਮੋਟ ਕਰਨ 'ਤੇ ਸੁਖਮਨ ਹੀਰ ਤੇ ਗਾਇਕਾ ਜੈਸਮੀਨ ਅਖ਼ਤਰ...

ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਸੁਖਮਨ ਹੀਰ ਤੇ ਗਾਇਕਾ ਜੈਸਮੀਨ ਅਖ਼ਤਰ ਖਿਲਾਫ਼ ਦਰਜ਼ ਹੋਈ FIR

Published on

----------- Advertisement -----------

ਗੰਨ ਕਲਚਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਮੁੜ ਸਰਗਰਮ ਹੋ ਗਈ ਹੈ। ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਗਾਇਕਾ ਜੈਸਮੀਨ ਅਖ਼ਤਰ ਅਤੇ ਸੁਖਮਨ ਹੀਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਨੇ ਪਿਛਲੇ ਦਿਨੀਂ ਆਪਣਾ ਨਵਾਂ ਗੀਤ ਕਾਫਿਲਾ ਰਿਲੀਜ਼ ਕੀਤਾ ਸੀ। ਜਿਸ ਵਿੱਚ ਹਥਿਆਰ ਪ੍ਰਦਰਸ਼ਿਤ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗਾਇਕਾ ਜੈਸਮੀਨ ਅਖ਼ਤਰ ਅਤੇ ਸੁਖਮਨ ਹੀਰ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖੇੜੀ ਨੌਧ ਸਿੰਘ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਇਸ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਗਾਇਕ ਸੁਖਮਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟਰ ਸ਼ੇਅਰ ਕੀਤਾ, ਜਿਸ ‘ਚ ਰਾਈਫਲ ਫੜੀ ਹੋਈ ਹੈ ਅਤੇ ਗੀਤ ‘ਚ ਹਥਿਆਰ ਵੀ ਖੁੱਲ੍ਹੇਆਮ ਦਿਖਾਈ ਦੇ ਰਹੇ ਹਨ।

ਗਾਇਕ ਜੈਸਮੀਨ ਅਤੇ ਸੁਖਮਨ ਦਾ ਗੀਤ ਕਾਫਿਲਾ ਕੱਲ੍ਹ ਹੀ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਯੂਟਿਊਬ ‘ਤੇ ਇਕ ਦਿਨ ‘ਚ ਕਰੀਬ 64 ਹਜ਼ਾਰ ਲੋਕ ਦੇਖ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਕੀਤੀ ਸੀ। ਪੰਜਾਬ ਵਿੱਚ ਸੋਸ਼ਲ ਮੀਡੀਆ, ਪਾਰਟੀਆਂ ਅਤੇ ਗੀਤਾਂ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾ ਦਿੱਤੀ ਸੀ। ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਕਈ ਮਾਮਲੇ ਵੀ ਦਰਜ ਕੀਤੇ ਹਨ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਸ਼ਾਮ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਸੀ, ਜਿਸ ਵਿੱਚ ਸਾਰਿਆਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਹਥਿਆਰਾਂ ਦੀਆਂ ਤਸਵੀਰਾਂ ਹਟਾਉਣ ਲਈ ਕਿਹਾ ਗਿਆ ਸੀ। ਇਸ ਅਲਟੀਮੇਟਮ ਦੀ ਮਿਆਦ ਬੀਤੇ ਮੰਗਲਵਾਰ ਨੂੰ ਖਤਮ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...