June 8, 2026, 12:14 pm
----------- Advertisement -----------
HomeNewsLatest News5 ਜਨਵਰੀ ਨੂੰ ਪੰਜਾਬ ਦੌਰੇ 'ਤੇ ਪੀ.ਐੱਮ ਨਰਿੰਦਰ ਮੋਦੀ, ਕਰ ਸਕਦੇ ਨੇ...

5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਪੀ.ਐੱਮ ਨਰਿੰਦਰ ਮੋਦੀ, ਕਰ ਸਕਦੇ ਨੇ ਵੱਡਾ ਐਲਾਨ

Published on

----------- Advertisement -----------

ਸੂਬੇ ’ਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨਗੇ ਤੇ ਇਥੇ ਇਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਫ਼ਿਰੋਜ਼ਪੁਰ ’ਚ ਸੈਟੇਲਾਈਟ ਪ੍ਰੋਜੈਕਟ ਦਾ ਉਦਘਾਟਨ ਵੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਹੋਣ ਵਾਲੀ ਰੈਲੀ ਦੌਰਾਨ ਕਾਂਗਰਸ ਤੇ ਦੂਜੀਆਂ ਪਾਰਟੀਆਂ ਦੇ ਵੱਡੇ ਨੇਤਾਵਾਂ ਨੂੰ ਭਾਜਪਾ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਫਿਰੋਜ਼ਪੁਰ ’ਚ ਕਿਸਾਨਾਂ, ਆਰਥਿਕ ਤੌਰ ’ਤੇ ਪੱਛੜੇ ਜਨਰਲ ਵਰਗ ਦੇ ਨਾਲ-ਨਾਲ ਸਾਰੇ ਵਰਗਾਂ ਲਈ ਕੁਝ ਵੱਡੇ ਐਲਾਨ ਵੀ ਕਰ ਸਕਦੇ ਹਨ।


ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ’ਚ ਪਹਿਲਾ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ। ਜਿਸ ਤੋ ਬਆਦ ਰੈਲੀ ਨੂੰ ਸੰਬੋਧਨ ਕਰਨਗੇ।ਦਸਦੇਈਏ ਕਿ ਭਾਜਪਾ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਦੇ ਲਈ ਮੰਗਲਵਾਰ ਨੂੰ ਜਲੰਧਰ ‘ਚ ਸੂਬਾ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਸੂਬਾ ਅਤੇ ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, 2017 ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਪ੍ਰਵਾਸੀ ਜ਼ਿਲ੍ਹਾ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਇਥੇ ਇਹ ਵੀ ਕਾਬਲੇਗੌਰ ਹੈ ਕਿ ਰਾਹੁਲ ਗਾਂਧੀ ਵੀ 3 ਜਨਵਰੀ ਨੂੰ ਪੰਜਾਬ ਆ ਰਹੇ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...