April 29, 2026, 8:14 pm
----------- Advertisement -----------
HomeNewsLatest Newsਫੀਫਾ ਵਿਸ਼ਵ ਕੱਪ: ਅਰਜਨਟੀਨਾ 10ਵੀਂ ਵਾਰ ਕੁਆਰਟਰ ਫਾਈਨਲ 'ਚ ਪਹੁੰਚਿਆ: ਆਸਟ੍ਰੇਲੀਆ ਨੂੰ...

ਫੀਫਾ ਵਿਸ਼ਵ ਕੱਪ: ਅਰਜਨਟੀਨਾ 10ਵੀਂ ਵਾਰ ਕੁਆਰਟਰ ਫਾਈਨਲ ‘ਚ ਪਹੁੰਚਿਆ: ਆਸਟ੍ਰੇਲੀਆ ਨੂੰ 2-1 ਨਾਲ ਹਰਾਇਆ

Published on

----------- Advertisement -----------

ਕਤਰ ‘ਚ ਖੇਡੇ ਜਾ ਰਹੇ ਫੁੱਟਬਾਲ ਵਿਸ਼ਵ ਕੱਪ ਦੇ ਦੂਜੇ ਪ੍ਰੀ-ਕੁਆਰਟਰ ਫਾਈਨਲ ‘ਚ ਅਰਜਨਟੀਨਾ ਨੇ ਆਸਟ੍ਰੇਲੀਆ ਨੂੰ 2-1 ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਅਰਜਨਟੀਨਾ ਨੇ 10ਵੀਂ ਵਾਰ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਕੁਆਰਟਰ ਫਾਈਨਲ ਵਿੱਚ ਉਸ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਦੋਵਾਂ ਵਿਚਾਲੇ ਇਹ ਮੈਚ 9 ਦਸੰਬਰ ਨੂੰ ਖੇਡਿਆ ਜਾਵੇਗਾ। ਅਰਜਨਟੀਨਾ ਦੇ ਕਪਤਾਨ ਲਿਓਨਲ ਮੇਸੀ ਨੇ ਆਪਣੇ 1000ਵੇਂ ਮੈਚ ‘ਚ ਸ਼ਾਨਦਾਰ 1 ਗੋਲ ਕੀਤਾ ਅਤੇ ਟੀਮ ਦੀ ਜਿੱਤ ‘ਚ ਅਹਿਮ ਭੂਮਿਕਾ ਨਿਭਾਈ।
ਮੈਚ ਦੇ 35ਵੇਂ ਮਿੰਟ ਵਿੱਚ ਮੇਸੀ ਨੇ ਸ਼ਾਨਦਾਰ ਗੋਲ ਕਰਕੇ ਅਰਜਨਟੀਨਾ ਨੂੰ 1-0 ਦੀ ਬੜ੍ਹਤ ਦਿਵਾਈ। ਮੈਸੀ ਦੇ ਕਰੀਅਰ ਦਾ 789ਵਾਂ ਗੋਲ ਹੈ। ਜੂਨੀਅਨ ਅਲਵਾਰੇਜ਼ ਨੇ ਮੈਚ ਦੇ 57ਵੇਂ ਮਿੰਟ ਵਿੱਚ ਗੋਲ ਕਰਕੇ ਟੀਮ ਨੂੰ 2-0 ਨਾਲ ਅੱਗੇ ਕਰ ਦਿੱਤਾ।
ਮੇਸੀ ਨੇ ਵਿਸ਼ਵ ਕੱਪ ‘ਚ ਗੋਲ ਕਰਨ ਦੇ ਮਾਮਲੇ ‘ਚ ਕ੍ਰਿਸਟੀਆਨੋ ਰੋਨਾਲਡੋ ਨੂੰ ਪਿੱਛੇ ਛੱਡ ਦਿੱਤਾ ਹੈ। ਵਿਸ਼ਵ ਕੱਪ ‘ਚ ਮੇਸੀ ਦਾ ਇਹ 9ਵਾਂ ਗੋਲ ਸੀ, ਜਦਕਿ ਇਸ ਟੂਰਨਾਮੈਂਟ ‘ਚ ਉਨ੍ਹਾਂ ਦਾ ਤੀਜਾ ਗੋਲ ਹੈ। ਰੋਨਾਲਡੋ ਵਿਸ਼ਵ ਕੱਪ ਵਿੱਚ ਹੁਣ ਤੱਕ ਅੱਠ ਗੋਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਮੇਸੀ ਪਹਿਲੀ ਵਾਰ ਵਿਸ਼ਵ ਕੱਪ ਦੇ ਨਾਕਆਊਟ ‘ਚ ਗੋਲ ਕਰਨ ‘ਚ ਸਫਲ ਰਿਹਾ ਹੈ।
ਅਰਜਨਟੀਨਾ ਅੱਠ ਸਾਲ ਬਾਅਦ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਪਹੁੰਚਿਆ ਹੈ। ਇਸ ਤੋਂ ਪਹਿਲਾਂ 2014 ਵਿੱਚ ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਣ ਵਿੱਚ ਕਾਮਯਾਬ ਰਿਹਾ ਸੀ। ਉਸ ਸਮੇਂ ਵੀ ਲਿਓਨੇਲ ਮੇਸੀ ਟੀਮ ਦੇ ਕਪਤਾਨ ਸਨ। ਅਰਜਨਟੀਨਾ ਨੇ ਬੈਲਜੀਅਮ ਨੂੰ 1-0 ਨਾਲ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ। ਇਸ ਦੇ ਨਾਲ ਹੀ ਨੀਦਰਲੈਂਡ ਨੇ ਸੈਮੀਫਾਈਨਲ ‘ਚ ਪੈਨਲਟੀ ਸ਼ੂਟ ਆਊਟ ‘ਚ ਜਿੱਤ ਦਰਜ ਕੀਤੀ। ਉਸ ਨੂੰ ਫਾਈਨਲ ਵਿੱਚ ਜਰਮਨੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...