September 11, 2026, 2:32 pm
----------- Advertisement -----------
HomeNewsLatest Newsਗੂਗਲ ਨੇ 5197 ਯੂਟਿਊਬ ਚੈਨਲ ਕੀਤੇ ਬੰਦ

ਗੂਗਲ ਨੇ 5197 ਯੂਟਿਊਬ ਚੈਨਲ ਕੀਤੇ ਬੰਦ

Published on

----------- Advertisement -----------

ਹਾਲ ਹੀ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ, ਗੂਗਲ ਨੇ ਹਜ਼ਾਰਾਂ ਯੂਟਿਊਬ ਚੈਨਲਾਂ ਨੂੰ ਹਟਾ ਦਿੱਤਾ ਹੈ। ਗੂਗਲ ਨੇ ਕੋਆਰਡੀਨੇਟਿਡ ਇਨਫਲੂਏਂਸ ਆਪਰੇਸ਼ਨ ਨਾਲ ਜੁੜੀ ਜਾਂਚ ਦੌਰਾਨ ਰੂਸ, ਚੀਨ ਅਤੇ ਬ੍ਰਾਜ਼ੀਲ ਤੋਂ ਚੱਲ ਰਹੇ ਇਨ੍ਹਾਂ ਯੂਟਿਊਬ ਖਾਤਿਆਂ ਨੂੰ ਹਟਾ ਦਿੱਤਾ ਹੈ।
ਦੱਸ ਦਈਏ ਕਿ ਗੂਗਲ ਨੇ ਚੀਨ ਨਾਲ ਜੁੜੇ ਤਾਲਮੇਲ ਪ੍ਰਭਾਵ ਕਾਰਜ ਦੀ ਜਾਂਚ ਦੇ ਚਲਦਿਆ 5 ਹਜ਼ਾਰ 197 ਯੂਟਿਊਬ ਚੈਨਲ ਅਤੇ 17 ਬਲਾਗਰ ਬਲੌਗ ਹਟਾ ਦਿੱਤੇ ਹਨ। ਗੂਗਲ ਨੇ ਆਪਣੇ ਬਲਾਗ ਪੋਸਟ ਵਿੱਚ ਲਿਖਿਆ ਹੈ ਕਿ ਇਹ ਬਲੌਗ ਅਤੇ ਯੂਟਿਊਬ ਚੈਨਲ ਚੀਨੀ ਭਾਸ਼ਾ ਵਿੱਚ ਮਨੋਰੰਜਨ, ਸੰਗੀਤ ਅਤੇ ਜੀਵਨ ਸ਼ੈਲੀ ਨਾਲ ਸਬੰਧਤ ਸਪੈਮ ਸਮੱਗਰੀ ਅਪਲੋਡ ਕਰ ਰਹੇ ਸਨ। ਇੰਨਾ ਹੀ ਨਹੀਂ ਇਨ੍ਹਾਂ ਚੈਨਲਾਂ ‘ਤੇ ਚੀਨ ਅਤੇ ਅਮਰੀਕਾ ਦੇ ਵਿਦੇਸ਼ ਮਾਮਲਿਆਂ ਨੂੰ ਲੈ ਕੇ ਚੀਨੀ ਅਤੇ ਅੰਗਰੇਜ਼ੀ ‘ਚ ਇਕ ਬਹੁਤ ਹੀ ਛੋਟੀ ਸਮੱਗਰੀ ਵੀ ਅਪਲੋਡ ਕੀਤੀ ਗਈ ਸੀ।
ਸਿਰਫ ਚੀਨ ਅਤੇ ਰੂਸ ਹੀ ਨਹੀਂ, ਗੂਗਲ ਨੇ ਬ੍ਰਾਜ਼ੀਲ ਤੋਂ ਚੱਲ ਰਹੇ 76 ਯੂਟਿਊਬ ਚੈਨਲਾਂ ਨੂੰ ਵੀ ਆਪਣੇ ਪਲੇਟਫਾਰਮ ਤੋਂ ਹਟਾ ਦਿੱਤਾ ਹੈ। ਇੱਥੇ ਜੋ ਮੁਹਿੰਮ ਚੱਲ ਰਹੀ ਸੀ, ਉਹ ਬ੍ਰਾਜ਼ੀਲ ਦੇ ਪੁਰਤਗਾਲੀ ਭਾਸ਼ਾ ਵਿੱਚ ਸਮੱਗਰੀ ਸਾਂਝੀ ਕਰ ਰਹੀ ਸੀ ਅਤੇ ਇਹ ਸਮੱਗਰੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦਾ ਸਮਰਥਨ ਕਰ ਰਹੀ ਸੀ। ਗੂਗਲ ਨੇ ਦੱਸਿਆ ਕਿ 8 ਯੂਟਿਊਬ ਚੈਨਲਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ 2 ਡੋਮੇਨ ਨੂੰ ਗੂਗਲ ਨਿਊਜ਼ ਅਤੇ ਡਿਸਕਵਰ ‘ਚ ਦਿਖਾਈ ਦੇਣ ਤੋਂ ਰੋਕ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...