June 6, 2026, 7:07 pm
----------- Advertisement -----------
HomeNewsEntertainmentਹੰਸਿਕਾ ਮੋਟਵਾਨੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

ਹੰਸਿਕਾ ਮੋਟਵਾਨੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

Published on

----------- Advertisement -----------

ਹੰਸਿਕਾ ਮੋਟਵਾਨੀ ਅਤੇ ਸੋਹੇਲ ਕਥੂਰੀਆ ਆਖਰਕਾਰ ਪਤੀ-ਪਤਨੀ ਦੇ ਰੂਪ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਜੋੜੇ ਨੇ 4 ਦਸੰਬਰ ਨੂੰ ਜੈਪੁਰ ਦੇ 450 ਸਾਲ ਪੁਰਾਣੇ ਮੁੰਡੋਟਾ ਫੋਰਟ ਐਂਡ ਪੈਲੇਸ ‘ਚ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ‘ਚ ਵਿਆਹ ਕੀਤਾ ਸੀ। ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਹੁਣ ਅਦਾਕਾਰਾ ਨੇ ਖੁਦ ਆਪਣੇ ਇੰਸਟਾਗ੍ਰਾਮ ‘ਤੇ ਵਿਆਹ ਦੀ ਤਸਵੀਰ ਸ਼ੇਅਰ ਕੀਤੀ ਹੈ। ਹੰਸਿਕਾ ਮੋਟਵਾਨੀ ਨੇ ਇੰਸਟਾਗ੍ਰਾਮ ‘ਤੇ ਵਿਆਹ ਦੀਆਂ ਤਿੰਨ ਤਸਵੀਰਾਂ ਪੋਸਟ ਕੀਤੀਆਂ ਹਨ। ਪਹਿਲੀ ਤਸਵੀਰ ‘ਚ ਉਹ ਪਤੀ ਸੋਹੇਲ ਦਾ ਹੱਥ ਫੜੀ ਨਜ਼ਰ ਆ ਰਹੀ ਹੈ। ਦੋਹਾਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ ਦਿਖਾਈ ਦੇ ਰਹੀ ਹੈ। ਦੂਜੀ ਤਸਵੀਰ ‘ਚ ਸੋਹੇਲ ਹੰਸਿਕਾ ਦੀ ਮੰਗ ‘ਤੇ ਸਿੰਦੂਰ ਲਗਾਉਂਦੇ ਨਜ਼ਰ ਆ ਰਹੇ ਹਨ ਅਤੇ ਤੀਜੀ ਤਸਵੀਰ ‘ਚ ਦੋਵੇਂ ਡਾਂਸ ਕਰਦੇ ਨਜ਼ਰ ਆ ਰਹੇ ਹਨ। ਖਬਰਾਂ ਮੁਤਾਬਕ ਹੰਸਿਕਾ ਆਪਣੇ ਵਿਆਹ ਦੌਰਾਨ ਕਾਫੀ ਭਾਵੁਕ ਹੋ ਗਈ ਸੀ। ਸੋਹੇਲ ਆਪਣੀ ਮੰਗ ‘ਚ ਸਿੰਦੂਰ ਭਰ ਰਿਹਾ ਸੀ ਤਾਂ ਅਦਾਕਾਰਾ ਦੀਆਂ ਅੱਖਾਂ ‘ਚ ਹੰਝੂ ਆ ਗਏ। ਅਦਾਕਾਰਾ ਦੇ ਇਹ ਹੰਝੂ ਖੁਸ਼ੀ ਦੇ ਸਨ। ਅਭਿਨੇਤਰੀ ਨੇ ਫੋਟੋ ਦੇ ਕੈਪਸ਼ਨ ‘ਚ ਲਿਖਿਆ- ਹੁਣ ਅਤੇ ਹਮੇਸ਼ਾ ❤️ 4.12.2022।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...