October 19, 2026, 1:10 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਮਾਨਸਿਕ ਰੋਗੀਆਂ ਲਈ ਐਮ.ਆਰ ਹੋਮਜ਼ ਦੇ ਸੁਧਾਰ ਲਈ 267...

ਪੰਜਾਬ ਸਰਕਾਰ ਵੱਲੋਂ ਮਾਨਸਿਕ ਰੋਗੀਆਂ ਲਈ ਐਮ.ਆਰ ਹੋਮਜ਼ ਦੇ ਸੁਧਾਰ ਲਈ 267 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 6 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਰਾਜ ਦੇ ਮਾਨਸਿਕ ਰੋਗੀਆਂ ਲਈ ਲੁਧਿਆਣਾ, ਰਾਜਪੁਰਾ(ਪਟਿਆਲਾ), ਕਪੂਰਥਲਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਚੱਲ ਰਹੇ ਐਮ.ਆਰ.ਹੋਮਜ਼ ਦੇ ਸੁਧਾਰ ਲਈ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਮਾਨਸਿਕ ਰੋਗੀਆਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੁਧਿਆਣਾ, ਰਾਜਪੁਰਾ(ਪਟਿਆਲਾ) (ਲੜਕਿਆਂ ਲਈ), ਕਪੂਰਥਲਾ, ਅੰਮ੍ਰਿਤਸਰ ਸਾਹਿਬ (ਲੜਕੀਆਂ ਲਈ) ਮਾਨਸਿਕ ਰੋਗੀ ਘਰਾਂ ਵਿੱਚ ਸੁਧਾਰ ਕਰਨ ਲਈ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਾਜ ਵਿੱਚ ਚੱਲ ਰਹੇ ਮਾਨਸਿਕ ਰੋਗੀਆਂ ਲਈ 04 ਐਮ.ਆਰ.ਹੋਮਜ਼ ਦੀ ਅਪਡੇਸ਼ਨ ਕੀਤੀ ਜਾ ਰਹੀ ਹੈ, ਜਿਸ ‘ਤੇ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...