November 22, 2026, 11:07 pm
----------- Advertisement -----------
HomeNewsLatest Newsਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ...

ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

Published on

----------- Advertisement -----------

ਚੰਡੀਗੜ੍ਹ, 6 ਦਸੰਬਰ: ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਅੱਜ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 220 ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ।

ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 90 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 15.03 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 43 ਬੂਥ, 40 ਦੁਕਾਨਾਂ, 21 ਐਸ.ਸੀ.ਓ., 24 ਦੋ ਮੰਜਲੀ ਦੁਕਾਨਾਂ ਅਤੇ 2 ਐਸ.ਸੀ.ਐਫ. ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 17.79 ਲੱਖ ਰੁਪਏ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.e-auctions.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...