September 16, 2026, 5:05 pm
----------- Advertisement -----------
HomeNewsPunjabਫ਼ਾਜ਼ਿਲਕਾ ਬੱਸ ਸਟੈਂਡ ਦਾ ਰੇੜਕਾ ਖ਼ਤਮ ਹੋਣ ਵੱਲ ਵਧਿਆ ਕਦਮ: ਭੁੱਲਰ ਵੱਲੋਂ...

ਫ਼ਾਜ਼ਿਲਕਾ ਬੱਸ ਸਟੈਂਡ ਦਾ ਰੇੜਕਾ ਖ਼ਤਮ ਹੋਣ ਵੱਲ ਵਧਿਆ ਕਦਮ: ਭੁੱਲਰ ਵੱਲੋਂ ਬੱਸ ਸਟੈਂਡ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਕਾਰਵਾਈ ਅਰੰਭਣ ਦੀ ਹਦਾਇਤ

Published on

----------- Advertisement -----------

ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ। ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦੇਵੇਗੀ।

ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਵੇਂ ਬੱਸ ਸਟੈਂਡ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਦੀ ਮਲਕੀਅਤ ਇੱਕ-ਦੂਜੇ ਨੂੰ ਤਬਦੀਲ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੇਤੀ ਤੋਂ ਛੇਤੀ ਥਾਂ ਤਬਦੀਲ ਕਰਨ ਬਾਰੇ ਚਾਰਾਜੋਈ ਕਰਨ ਅਤੇ ਵੱਧ ਕੀਮਤ ਦੂਜੇ ਵਿਭਾਗ ਨੂੰ ਤੁਰੰਤ ਟਰਾਂਸਫ਼ਰ ਕਰਕੇ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸਾਂ ਦੇ ਨਵੇਂ ਬੱਸ ਅੱਡੇ ਵਿੱਚ ਤਬਦੀਲ ਹੋਣ ਨਾਲ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਸ਼ਹਿਰ ਵਾਸੀ ਬਿਹਤਰ ਸਫ਼ਰ ਸਹੂਲਤਾਂ ਦਾ ਫ਼ਾਇਦਾ ਲੈ ਸਕਣਗੇ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੂੰ ਬੱਸ ਸਟੈਂਡ ਤਬਦੀਲ ਕਰਨ ਪਿੱਛੋਂ ਅਗਲੇ ਪੜਾਅ ਦੌਰਾਨ ਉਥੇ ਲੋੜੀਂਦੀਆਂ ਸਹੂਲਤਾਂ ਜਿਵੇਂ ਬੱਸਾਂ ਲਈ ਵਰਕਸ਼ਾਪ ਅਤੇ ਡੀਜ਼ਲ ਪੰਪ ਲਗਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...