April 29, 2026, 8:13 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ...

ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ

Published on

----------- Advertisement -----------

ਚੰਡੀਗੜ੍ਹ, 6 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਨੰਬਰ 7 ਮਿਤੀ 06-06-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ 13 (ਏ)(1) (2) ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਥਾਣਾ ਉਡਣ ਦਸਤਾ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਸਾਬਕਾ ਜੰਗਲਾਤ ਮੰਤਰੀਆਂ, ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...