June 15, 2026, 4:03 pm
----------- Advertisement -----------
HomeNewsLatest Newsਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਾਂਗੇ: ਕੁਲਦੀਪ ਧਾਲੀਵਾਲ

ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਾਂਗੇ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 6 ਦਸੰਬਰ: ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਚਾਇਤ ਸਕੱਤਰਾਂ ਨੂੰ ਆਪਣੇ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਵੀ ਸੌਂਪੇ ਜਾਂਦੇ ਹਨ, ਜਿਸ ਕਾਰਨ ਪੰਚਾਇਤ ਵਿਭਾਗ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ, ਗਰਾਮ ਸੇਵਕਾਂ ਦੀ ਤਰਜ਼ ‘ਤੇ ਤਨਖਾਹ ਦੇਣ ਅਤੇ ਇੱਕੋ ਕਾਡਰ ਬਣਾਉਣ ਲਈ ਸੇਵਾ ਨਿਯਮਾਂ ‘ਚ ਸੋਧ ਕਰਨ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਹੋਰਨਾਂ ਸੂਬਿਆਂ ਦੀ ਤਰਜ਼ ‘ਤੇ ਵਿਚਾਰਿਆ ਜਾਵੇਗਾ।

ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਜੋਗਿੰਦਰਜੀਤ ਸਿੰਘ, ਡੀ.ਡੀ.ਪੀ.ਓ. ਹਰਮਨਦੀਪ ਸਿੰਘ, ਲਾਅ ਅਫ਼ਸਰ ਸ. ਕੰਵਲਜੀਤ ਸਿੰਘ, ਡੀ.ਸੀ.ਐਫ.ਏ. ਪਲਮਿੰਦਰ ਸਿੰਘ ਗਿੱਲ ਅਤੇ ਪੰਚਾਇਤ ਸਕੱਤਰ ਮੰਗਲ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਵਰਿੰਦਰ ਕਮਾਰ ਅਤੇ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪੰਚਾਇਤ ਸਕੱਤਰਾਂ ਦੀਆਂ ਸਰਵਿਸ ਰੂਲਾਂ ਨਾਲ ਸਬੰਧਤ ਮੰਗਾਂ ਨੂੰ ਵਿਚਾਰੇਗੀ ਤੇ ਉਨ੍ਹਾਂ ਦਾ ਹੱਲ ਤਲਾਸ਼ੇਗੀ। ਵਰਣਨਯੋਗ ਹੈ ਕਿ ਪੰਚਾਇਤ ਸਕੱਤਰ ਜਥੇਬੰਦੀ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦਿਆਂ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਗਰਾਮ ਸਭਾਵਾਂ ‘ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਜਥੇਬੰਦੀ ਦੇ ਨੁਮਾਇੰਦੇ ਜਗਮੋਹਣ ਸਿੰਘ ਕੰਗ, ਜਸਪਾਲ ਸਿੰਘ ਬਾਠ, ਨਿਸ਼ਾਨ ਸਿੰਘ, ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...