ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜਦੀਆਂ ਜਾ ਰਹੀਆਂ ਹਨ। ਕੇਸ ਦੀ ਜਾਂਚ ਤਹਿਤ ਪੁਲਿਸ ਨੇ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੂੰ ਪੁੱਛ-ਪੜਤਾਲ ਲਈ ਸੱਦਿਆ ਹੈ। ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਗਾਇਕਾਂ ਨੂੰ ਮਾਨਸਾ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਗਾਇਕਾਂ ਨੂੰ ਵੱਖ-ਵੱਖ ਤਰੀਕਾਂ ’ਤੇ ਸੱਦਿਆ ਹੈ ਜਿਨ੍ਹਾਂ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।
ਮੀਡਿਆ ਰਿਪੋਰਟਾਂ ਮੁਤਾਬਕ ਇਨ੍ਹਾਂ ਗਾਇਕਾਂ ਤੋਂ ਇਲਾਵਾ ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ, ਜੋ ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਪੁੱਤਰ ਦੱਸਿਆ ਗਿਆ ਹੈ ਤੇ ਬਾਵਾ ਸੰਧੂ, ਜੋ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਜ਼ਦੀਕੀ ਹੈ, ਨੂੰ ਵੀ ਤਲਬ ਕੀਤਾ ਹੈ।












