ਸੁਖਜਿੰਦਰ ਰੰਧਾਵਾ ਨੇ ਕਾਂਗਰਸ ਪਾਰਟੀ ਵੱਲੋਂ ਰਾਜਸਥਾਨ ਸੂਬੇ ਦੇ ਇੰਚਾਰਜ ਵਜੋਂ ਆਪਣੀ ਪਹਿਲੀ ਫੇਰੀ ਦੌਰਾਨ ਅੱਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕੀਤੀ ਹੈ। ਜਿਸ ਦੇ ਨਾਲ ਉਨ੍ਹਾਂ ਲਿਖਿਆ, ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਪਾਰਟੀ ਨੂੰ ਅੱਗੇ ਲਿਜਾਣ ਲਈ ਸਾਂਝੇ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ।
ਦੱਸ ਦੇਈਏ ਕਿ ਹਾਲ ਹੀ ਵਿੱਚ ਕਾਂਗਰਸ ਦੀ ਤਰਫੋਂ ਇੰਚਾਰਜ ਅਤੇ ਜਨਰਲ ਸਕੱਤਰ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਇੰਚਾਰਜ ਬਣਾਇਆ ਹੈ ਅਤੇ ਉਨ੍ਹਾਂ ਨੂੰ ਸਟੀਅਰਿੰਗ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਦਾ ਜਨਰਲ ਸਕੱਤਰ ਅਤੇ ਸ਼ਕਤੀ ਸਿੰਘ ਗੋਹਿਲ ਨੂੰ ਹਰਿਆਣਾ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਪਾਰਟੀ ਨੇ ਅਜੈ ਮਾਕਨ, ਪੀ ਐਲ ਪੂਨੀਆ ਅਤੇ ਵਿਵੇਕ ਬਾਂਸਲ ਦੀ ਆਪੋ-ਆਪਣੇ ਰਾਜਾਂ ਵਿੱਚ ਜਨਰਲ ਸਕੱਤਰ ਅਤੇ ਇੰਚਾਰਜ ਵਜੋਂ ਪਾਰਟੀ ਵਿੱਚ ਯੋਗਦਾਨ ਲਈ ਸ਼ਲਾਘਾ ਕੀਤੀ ਹੈ। ਕਾਂਗਰਸ ਪ੍ਰਧਾਨ ਨੇ ਪਵਨ ਕੁਮਾਰ ਬਾਂਸਲ ਦੇ ਨਾਲ ਗੁਰਦੀਪ ਸਿੰਘ ਸੱਪਲ ਨੂੰ ਵੀ ਇੰਚਾਰਜ ਪ੍ਰਸ਼ਾਸਨ ਨਿਯੁਕਤ ਕੀਤਾ ਹੈ।
----------- Advertisement -----------
ਰਾਜਸਥਾਨ ਦੇ ਇੰਚਾਰਜ ਬਣਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Published on
----------- Advertisement -----------
----------- Advertisement -----------












