ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ‘ਚ ਵਾਪਸੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸੁਖਬੀਰ ਬਾਦਲ ਨੇ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ।

ਦਲਜੀਤ ਸਿੰਘ ਚੀਮਾ ਨੇ ਟਵਿੱਟਰ ਰਾਹੀਂ ਇਸ ਗੱਲ ਦੀ ਜਾਣਕਾਰੀ ਸਾਂਝੀ ਕੀਤੀ। ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।












