ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਂਦਰੀ ਜੇਲ ‘ਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ 1 ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਹਰੋਂ ਪੈਕੇਟ ਬਣਾ ਕੇ 7 ਮੋਬਾਈਲ ਫੋਨ ਅਤੇ 10 ਸਿਗਰਟਾਂ ਦੀਆਂ ਡੱਬੀਆਂ, 4 ਡਾਟਾ ਕੇਬਲ ਜੇਲ੍ਹ ਅੰਦਰ ਸੁੱਟੇ ਗਏ ਸਨ, ਜੋ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰ ਲਏ ਗਏ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ 8 ਮੋਬਾਇਲ ਫੋਨ, 10 ਸਿਗਰਟ ਦੀਆਂ ਡੱਬੀਆਂ ਅਤੇ 4 ਡਾਟਾ ਕੇਬਲ ਬਰਾਮਦ
Published on
----------- Advertisement -----------












