July 26, 2026, 1:35 am
----------- Advertisement -----------
HomeNewsLatest Newsਹਿਮਾਚਲ 'ਚ ਜਿੱਤੇ ਹੋਏ ਵਿਧਾਇਕਾਂ ਨੂੰ ਸੁਰੱਖਿਅਤ ਜਗਾ ਰੱਖੇਗੀ ਕਾਂਗਰਸ

ਹਿਮਾਚਲ ‘ਚ ਜਿੱਤੇ ਹੋਏ ਵਿਧਾਇਕਾਂ ਨੂੰ ਸੁਰੱਖਿਅਤ ਜਗਾ ਰੱਖੇਗੀ ਕਾਂਗਰਸ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਹੁਣ ਤੱਕ ਦੇ ਰੁਝਾਨਾਂ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਇਸ ਦੇ ਲਈ ਸਾਰੇ ਵਿਧਾਇਕਾਂ ਨੂੰ ਜਿੱਤ ਤੋਂ ਤੁਰੰਤ ਬਾਅਦ ਕਾਂਗਰਸ ਦਫਤਰ ਆਉਣ ਲਈ ਕਿਹਾ ਗਿਆ ਹੈ। ਉਥੋਂ ਉਨ੍ਹਾਂ ਨੂੰ ਚੰਡੀਗੜ੍ਹ ਲਿਜਾਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੂਤਰਾਂ ਮੁਤਾਬਕ ਕਾਂਗਰਸ ਸੂਬੇ ਤੋਂ ਚੋਣਾਂ ਜਿੱਤਣ ਵਾਲੇ ਆਪਣੇ ਸਾਰੇ ਵਿਧਾਇਕਾਂ ਨੂੰ ਦੂਜੇ ਸੂਬਿਆਂ ‘ਚ ਲੈ ਜਾ ਸਕਦੀ ਹੈ, ਤਾਂ ਜੋ ਉਨ੍ਹਾਂ ਨੂੰ ਭਾਜਪਾ ਨੇਤਾਵਾਂ ਦੇ ਸੰਪਰਕ ਤੋਂ ਦੂਰ ਰੱਖਿਆ ਜਾ ਸਕੇ।
ਵਿਧਾਇਕਾਂ ਨੂੰ ਛੱਤੀਸਗੜ੍ਹ ਜਾਂ ਰਾਜਸਥਾਨ ਭੇਜਿਆ ਜਾ ਸਕਦਾ ਹੈ। ਖਬਰ ਹੈ ਕਿ ਰਾਏਪੁਰ ‘ਚ ਮੇਫੇਅਰ ਰਿਜ਼ੋਰਟ ਵੀ ਬੁੱਕ ਹੋ ਗਿਆ ਹੈ। ਹਾਲਾਂਕਿ ਇਸ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਹਾਈਕਮਾਨ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਹਿਮਾਚਲ ਪ੍ਰਦੇਸ਼ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ। ਜਾਣਕਾਰੀ ਹੈ ਕਿ ਇਹ ਦੋਵੇਂ ਨੇਤਾ ਕੁਝ ਸਮੇਂ ‘ਚ ਸ਼ਿਮਲਾ ਪਹੁੰਚ ਜਾਣਗੇ। ਹਿਮਾਚਲ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਵੀ ਸ਼ਿਮਲਾ ਆ ਰਹੇ ਹਨ।
ਕਾਂਗਰਸ ਦੇ ਜਨਰਲ ਸਕੱਤਰ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਭਾਜਪਾ ਇੱਕ ਗੜਬੜ ਵਾਲੀ ਪਾਰਟੀ ਹੈ, ਪਰ ਅਸੀਂ ਗਲਤੀਆਂ ਤੋਂ ਬਹੁਤ ਕੁਝ ਸਿੱਖਿਆ ਹੈ। ਪ੍ਰਤਿਭਾ ਸਿੰਘ ਮੁੱਖ ਮੰਤਰੀ ਦਾ ਚਿਹਰਾ ਹੈ। ਇਸ ਤੋਂ ਪਹਿਲਾਂ ਵਿਧਾਇਕ ਦਲ ਵਿੱਚ ਚਰਚਾ ਹੋਵੇਗੀ। ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਹਿਮਾਚਲ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਰਾਏਪੁਰ ਲਿਆਉਣ ਦੇ ਸਵਾਲ ‘ਤੇ ਕਿਹਾ ਕਿ ਉਹ ਉਨ੍ਹਾਂ ਨੂੰ ਇੱਥੇ ਨਹੀਂ ਲਿਆਉਣਗੇ ਪਰ ਆਪਣੇ ਸਾਥੀਆਂ ਨੂੰ ਜ਼ਰੂਰ ਸੁਰੱਖਿਅਤ ਰੱਖਣਗੇ ਕਿਉਂਕਿ ਭਾਜਪਾ ਕੁਝ ਵੀ ਕਰ ਸਕਦੀ ਹੈ।
ਕਾਂਗਰਸ ਦੇ ਹਿਮਾਚਲ ਇੰਚਾਰਜ ਰਾਜੀਵ ਸ਼ੁਕਲਾ ਨੇ ਕਿਹਾ ਕਿ ਫਿਲਹਾਲ ਭੁਪੇਸ਼ ਬਘੇਲ, ਭੂਪੇਂਦਰ ਹੁੱਡਾ ਅਤੇ ਮੈਂ ਚੰਡੀਗੜ੍ਹ ਜਾ ਰਹੇ ਹਾਂ। ਉਥੇ ਜਾ ਕੇ ਦੇਖਣਗੇ ਕਿ ਵਿਧਾਇਕਾਂ ਨੂੰ ਸ਼ਿਮਲਾ ਜਾਂ ਚੰਡੀਗੜ੍ਹ ਬੁਲਾਇਆ ਜਾਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਅਸੀਂ ਆਪਣੇ ਸਾਥੀਆਂ ਦਾ ਖਿਆਲ ਰੱਖਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...