ਚੰਡੀਗੜ੍ਹ, 8 ਦਸੰਬਰ: ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਹਿਮਾਚਲ ‘ਚ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕਰਨ ਵਾਲੇ ਵੜਿੰਗ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਇਹ ਜਿੱਤ ਪੰਜਾਬ ਦੇ ਵਰਕਰਾਂ ਲਈ ਬਹੁਤ ਮਹੱਤਵਪੂਰਨ ਹੈ, ਜਿਨ੍ਹਾਂ ਨੇ ਉੱਥੇ (ਹਿਮਾਚਲ ਪ੍ਰਦੇਸ਼) ‘ਚ ਸਖਤ ਮਿਹਨਤ ਕੀਤੀ ਸੀ ਅਤੇ ਹੁਣ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਖੁਦ ਨੂੰ ਹੋਰ ਜ਼ਿਆਦਾ ਉਤਸਾਹਿਤ ਮਹਿਸੂਸ ਕਰ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਾਲੇ ਸੀ, ਕਿਉਂਕਿ ਸੂਬੇ ਵਿਚ ਦੋਵੇਂ ਪਾਰਟੀਆਂ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਪਾਰਟੀ (ਕਾਂਗਰਸ) ਹੋਰ ਸੂਬਿਆਂ ਵਿਚ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਅਨੁਪਾਤ ਵਿਚ ਹੋਰ ਸੁਧਾਰ ਕਰੇਗੀ। ਵੜਿੰਗ ਨੇ ਉਮੀਦ ਜਤਾਈ ਹੈ ਕਿ ਇਹ ਕਾਂਗਰਸ ਲਈ ਨਵੀਂ ਸ਼ੁਰੂਆਤ ਹੋਵੇਗੀ ਅਤੇ ਹਿਮਾਚਲ ਦੇ ਨਤੀਜੇ ਅਗਲੇ ਸਾਲ ਹੋਣ ਵਾਲੀਆਂ ਕਈ ਵਿਧਾਨ ਸਭਾਵਾਂ ਦੀਆਂ ਚੋਣਾਂ ਅਤੇ 2024 ਦੀਆਂ ਆਮ ਚੋਣਾਂ ਲਈ ਰਾਹ ਪੱਧਰਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਹੀ ਹੈ ਅਤੇ ਸਿਰਫ਼ ਕਾਂਗਰਸ ਹੀ ਭਾਜਪਾ ਨੂੰ ਕਦੇ ਵੀ, ਕਿਤੇ ਵੀ ਹਰਾ ਸਕਦੀ ਹੈ।
----------- Advertisement -----------
ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ: ਵੜਿੰਗ
Published on
----------- Advertisement -----------
----------- Advertisement -----------












