September 20, 2026, 7:58 pm
----------- Advertisement -----------
HomeNewsLatest Newsਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ...

ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 8 ਦਸੰਬਰ: ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਖੁੱਲ੍ਹੇਆਮ ਘੁੰਮਦੇ ਅਵਾਰਾ ਪਸ਼ੂਆਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਖਾਸ ਵਾਹਨ ਰਾਹੀਂ ਨੇੜਲੀਆਂ ਗਊਸ਼ਾਲਾਵਾਂ ਅੰਦਰ ਛੱਡਣ ਦੀ ਵਿਵਸਥਾ ਤਿਆਰ ਕਰਨ। ਉਨ੍ਹਾਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਕਿਹਾ ਕਿ ਕੋਈ ਅਜਿਹਾ ਟਰੈਕਿੰਗ ਸਿਸਟਮ ਬਣਾਇਆ ਜਾਵੇ ਜਿਸ ਰਾਹੀਂ ਜੀਓ ਮੈਪਿੰਗ ਪਤਾ ਲੱਗ ਸਕੇ ਕਿ ਅਵਾਰਾ ਪਸ਼ੂ ਕਿਸ ਜਗ੍ਹਾਂ ਘੁੰਮ ਰਿਹਾ ਹੈ। ਇਸ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਸਕਦਾ ਹੈ ਜਿੱਥੋਂ ਅਵਾਰਾ ਪਸ਼ੂ ਵਾਲੀ ਜਗ੍ਹਾਂ ਉਤੇ ਇਸ ਨੂੰ ਲਿਜਾਣ ਵਾਲੇ ਵਾਹਨ ਨੂੰ ਭੇਜਿਆ ਜਾਵੇ।

ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸੇ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਇਸ ਨਾਲ ਮਨੁੱਖੀ ਜਾਨਾਂ ਅਜਾਈ ਜਾਂਦੀਆਂ ਹਨ। ਅਵਾਰਾ ਪਸ਼ੂਆਂ ਦੇ ਰੋਕਥਾਮ ਲਈ ਸਬੰਧਤ ਮਹਿਕਮੇ ਮਿਲ ਕੇ ਕੰਮ ਕਰਨ। ਇਸ ਦੌਰਾਨ ਮੀਟਿੰਗ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਮੁਆਵਾਜ਼ਾ ਰਾਸ਼ੀ ਦੇਣ ਦੀ ਨੀਤੀ ਉਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਟਰਾਂਸਪੋਰਟ ਤੇ ਏ.ਡੀ.ਜੀ.ਪੀ. ਟ੍ਰੈਫਿਕ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਤਾਂ ਜੋ ਢੁੱਕਵਾਂ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਈ ਜਾ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...