October 28, 2026, 8:33 pm
----------- Advertisement -----------
HomeNewsEntertainmentਵਰੁਣ ਧਵਨ ਸਟਾਰਰ ਫਿਲਮ 'ਭੇਡੀਆ' ਦੀ ਕਮਾਈ 'ਚ ਲਗਾਤਾਰ ਗਿਰਾਵਟ ਜਾਰੀ, 13ਵੇਂ...

ਵਰੁਣ ਧਵਨ ਸਟਾਰਰ ਫਿਲਮ ‘ਭੇਡੀਆ’ ਦੀ ਕਮਾਈ ‘ਚ ਲਗਾਤਾਰ ਗਿਰਾਵਟ ਜਾਰੀ, 13ਵੇਂ ਦਿਨ ਹੋਇਆ ਸਿਰਫ ਇੰਨਾ ਕਲੈਕਸ਼ਨ

Published on

----------- Advertisement -----------

ਵਰੁਣ ਧਵਨ ਅਤੇ ਕ੍ਰਿਤੀ ਸੈਨਨ ਸਟਾਰਰ ਹਾਰਰ ਕਾਮੇਡੀ ਫਿਲਮ ‘ਭੇਡੀਆ’ 25 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਫਿਲਮ ਦੇ ਪਹਿਲੇ ਦਿਨ ਦੇ ਕਲੈਕਸ਼ਨ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਨੇ ਪ੍ਰਸ਼ੰਸਕਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਆਓ ਜਾਣਦੇ ਹਾਂ ਕਿ ਕਮਾਈ ਦੇ ਮਾਮਲੇ ‘ਚ ਇਸ ਨੇ ਕਿਵੇਂ ਪ੍ਰਤੀਕਿਰਿਆ ਦਿੱਤੀ ਹੈ। ਹਿੰਦੀ ਫਿਲਮਾਂ ਦੀ ਹਾਲਤ ਨੂੰ ਦੇਖਦੇ ਹੋਏ ‘ਭੇਡੀਆ’ ਨੇ ਬਾਕਸ ਆਫਿਸ ‘ਤੇ ਸ਼ਾਨਦਾਰ ਓਪਨਿੰਗ ਕੀਤੀ ਹੈ। ਇਸ ਨੇ ਪਹਿਲੇ ਦਿਨ 7.48 ਕਰੋੜ ਰੁਪਏ ਕਮਾਏ ਸਨ। ਦੂਜੇ ਦਿਨ ਇਸ ਨੇ 9.57 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਤੀਜੇ ਦਿਨ ਕਮਾਈ ਵਿੱਚ ਉਛਾਲ ਆਇਆ ਅਤੇ ਇਸ ਨਾਲ 11.50 ਕਰੋੜ ਰੁਪਏ ਕਮਾ ਲਏ। ਦੂਜੇ ਪਾਸੇ ਚੌਥੇ ਦਿਨ ਦੀ ਕਮਾਈ ‘ਤੇ ਨਜ਼ਰ ਮਾਰੀਏ ਤਾਂ ਫਿਲਮ ਨੇ ਸਿਰਫ 3.85 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ।

ਪੰਜਵੇਂ ਦਿਨ 3.45 ਕਰੋੜ ਦੀ ਕਮਾਈ ਕੀਤੀ ਤਾਂ ਛੇਵੇਂ ਦਿਨ ਇਹ ਅੰਕੜਾ 3.20 ਕਰੋੜ ਸੀ। ਭੇਡੀਆ ਦੇ ਇਕ ਹਫਤੇ ਦੇ ਕਲੈਕਸ਼ਨ ‘ਤੇ ਨਜ਼ਰ ਮਾਰੀਏ ਤਾਂ ਇਹ 42 ਕਰੋੜ ਦੇ ਅੰਕੜੇ ਨੂੰ ਛੂਹ ਗਿਆ ਹੈ। ਫਿਲਮ ਨੇ 11ਵੇਂ ਦਿਨ 1.61 ਕਰੋੜ ਅਤੇ 12ਵੇਂ ਦਿਨ 1 ਕਰੋੜ ਦੀ ਕਮਾਈ ਕੀਤੀ। ਦੂਜੇ ਪਾਸੇ 13ਵੇਂ ਦਿਨ ‘ਭੇਡੀਆ’ ਨੇ 1.25 ਕਰੋੜ ਦਾ ਕਾਰੋਬਾਰ ਕੀਤਾ ਸੀ। ਹੁਣ ਇਸ ਨੇ ਬਾਕਸ ਆਫਿਸ ‘ਤੇ 56.13 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫਿਲਮ ਦਾ ਸਿਨੇਮਾਘਰਾਂ ‘ਚ ਮੁਕਾਬਲਾ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਨਾਲ ਹੈ, ਜਿਸ ਨੇ ਆਪਣੇ ਪਹਿਲੇ ਹਫਤੇ ‘ਚ ਹੀ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...