ਚੰਡੀਗੜ੍ਹ, 8 ਦਸੰਬਰ : – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦੇ ਹੋਏ ਮੰਨਿਆ ਕਿ ਪਾਰਟੀ ਨੂੰ ਆਤਮ-ਪੜਚੋਲ ਕਰਨ ਦੀ ਲੋੜ ਹੈ ਕਿ ਉਹ ਗੁਜਰਾਤ ਵਿੱਚ ਅਜਿਹਾ ਪ੍ਰਦਰਸ਼ਨ ਕਰਨ ਵਿੱਚ ਕਿਉਂ ਅਸਫ਼ਲ ਰਹੀ ਜਿੱਥੇ ਭਾਜਪਾ ਪਿਛਲੇ 27 ਸਾਲਾਂ ਤੋਂ ਸੱਤਾ ਵਿੱਚ ਹੈ ਅਤੇ ਰਾਜ ਦੇ ਕਈ ਹਿੱਸਿਆਂ ਵਿੱਚ ਸੱਤਾ ਵਿਰੋਧੀ ਲਹਿਰ ਦਾ ਸਾਹਮਣਾ ਕਰ ਰਹੀ ਹੈ।
ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ‘ਚ ਭਾਰਤ ਜੋੜੋ ਯਾਤਰਾਂ ਆਉਣ ਵਾਲੇ ਦਿਨਾਂ ‘ਚ ਕਾਂਗਰਸ ਪਾਰਟੀ ਨੂੰ ਜ਼ਰੂਰ ਮਜ਼ਬੂਤ ਕਰੇਗੀ। ਪਾਰਟੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਤਿਆਰ ਹੋ ਕੇ ਕੰਮ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਉਂਕਿ ਤਿਆਰੀਆਂ ਲਈ ਬਹੁਤਾ ਸਮਾਂ ਨਹੀਂ ਬਚਿਆ ਹੈ।
----------- Advertisement -----------
ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੀ ਹਿਮਾਚਲ ‘ਚ ਕਾਰਗੁਜ਼ਾਰੀ ‘ਤੇ ਪ੍ਰਗਟਾਈ ਖੁਸ਼ੀ
Published on
----------- Advertisement -----------
----------- Advertisement -----------












