ਫਰੀਦਕੋਟ ਦੇ ਇੱਕ ਨਿੱਜੀ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੱਚਾ ਸਕੂਲ ਤੋਂ ਬਾਅਦ ਘਰ ਲਈ ਰਵਾਨਾ ਹੋਇਆ ਪਰ ਘਰ ਨਹੀਂ ਪਹੁੰਚਿਆ। ਲਾਪਤਾ ਵਿਦਿਆਰਥੀ ਦੀ ਪਛਾਣ 11 ਸਾਲਾ ਹਿੰਮਤ ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਸਕੂਲ ਤੋਂ ਬਾਅਦ ਘਰ ਲਈ ਰਵਾਨਾ ਹੋਇਆ ਪਰ ਘਰ ਨਹੀਂ ਪਹੁੰਚਿਆ। ਪੁਲਿਸ ਅਤੇ ਪਰਿਵਾਰਕ ਮੈਂਬਰ ਬੱਚੇ ਦੀ ਭਾਲ ਕਰ ਰਹੇ ਹਨ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਫਰੀਦਕੋਟ: ਸਕੂਲ ਤੋਂ ਘਰ ਪਰਤਦੇ ਸਮੇਂ 11 ਸਾਲਾਂ ਬੱਚਾ ਲਾਪਤਾ
Published on
----------- Advertisement -----------












