July 25, 2026, 12:46 am
----------- Advertisement -----------
HomeNewsLatest Newsਡੇਰਾਬੱਸੀ ਤੋਂ ਲਾਪਤਾ 4 ਬੱਚਿਆਂ 'ਚੋਂ 3 ਬੱਚੇ ਪੁਲਿਸ ਨੇ ਕੀਤੇ ਬਰਾਮਦ

ਡੇਰਾਬੱਸੀ ਤੋਂ ਲਾਪਤਾ 4 ਬੱਚਿਆਂ ‘ਚੋਂ 3 ਬੱਚੇ ਪੁਲਿਸ ਨੇ ਕੀਤੇ ਬਰਾਮਦ

Published on

----------- Advertisement -----------

ਡੇਰਾਬੱਸੀ ਦੇ ਪਿੰਡ ਕਕਰਾਲੀ ਵਿੱਚੋ ਬੀਤੇ 3 ਦਿਨਾਂ ਤੋਂ ਲਾਪਤਾ ਚਾਰ ਬੱਚਿਆਂ ਵਿੱਚੋ 3 ਬੱਚੇ ਪੁਲਿਸ ਨੇ ਬਰਾਮਦ ਕਰ ਲਏ ਹਨ। ਚੰਡੀਗੜ੍ਹ ਮੋਲੀ ਜਾਗਰਾ ਨੇੜਿਓਂ ਇਹ ਬੱਚੇ ਪੁਲਿਸ ਨੇ ਬਰਾਮਦ ਕੀਤੇ ਹਨ, ਜਦਕਿ ਚੌਥਾ 14 ਸਾਲਾਂ ਦਾ ਬੱਚਾ ਮੌਲੀ ਜਾਂਗਰਾ ਦੇ ਜੰਗਲੀ ਖੇਤਰ ਵਿੱਚ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਜਾਣਕਾਰੀ ਦਿੰਦਿਆਂ ਏ.ਐਸ.ਪੀ. ਡੇਰਾਬੱਸੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਉੱਕਤ ਬੱਚਿਆਂ ਨੂੰ 14 ਸਾਲਾਂ ਦਾ ਬੱਚਾ ਵਿਸ਼ਾਲ ਪੁੱਤਰ ਸੋਹਿਬ ਰਾਮ ਗੁੰਮਰਾਹ ਕਰ ਆਪਣੇ ਨਾਲ ਲੈ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਚਾਰੇ ਬੱਚਿਆਂ ਨੇ ਦੋ ਰਾਤਾਂ ਮੌਲੀ ਜਾਂਗਰਾ ਨੇੜੇ ਜੰਗਲੀ ਖੇਤਰ ਵਿੱਚ ਕੱਟੀਆਂ ਹਨ। ਰੋਟੀ ਨੇੜੇ ਦੇ ਮੰਦਰ ਵਿੱਚ ਖਾਂਦੇ ਸਨ। ਇਕ ਸਮੋਸੇ ਵਾਲੀ ਦੁਕਾਨ ਮਾਲਕ ਨੇ ਬੱਚਿਆਂ ਦੀ ਪਛਾਣ ਕੀਤੀ ਸੀ, ਜਿਸ ਨੇ ਪੁਲਿਸ ਦੀ ਜਾਂਚ ਵਿੱਚ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਲੀ ਜਾਗਰਾ ਵਿੱਚ ਫ਼ਰਾਰ ਹੋਏ ਬਚੇ ਦੀ ਰਿਸ਼ਤੇਦਾਰ ਵੀ ਰਹਿੰਦੀ ਹੈ, ਉਸਦਾ 16 ਸਾਲਾਂ ਲੜਕਾ ਇਸ ਮਾਮਲੇ ਵਿੱਚ ਸ਼ੱਕੀ ਹੈ। ਉਨ੍ਹਾਂ ਮੁਬਾਰਿਕਪੂਰ ਪੁਲਿਸ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੌਂਕੀ ਇੰਚਾਰਜ ਕੁਲਵੰਤ ਸਿੰਘ ਨੇ ਟੀਮ ਨਾਲ ਦਿਨ ਰਾਤ ਮੇਹਨਤ ਕਰ ਮਾਮਲੇ ਨੂੰ ਹੱਲ ਕੀਤਾ ਹੈ ਅਤੇ ਅੱਜ ਬੱਚੇ ਸਹੀ ਸਲਾਮਤ ਆਪਣੇ ਆਪਣੇ ਪਰਿਵਾਰ ਕੋਲ ਪਹੁੰਚ ਗਏ ਹਨ।

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਪਿੰਡ ਕਕਰਾਲੀ ਦੇ ਵਸਨੀਕ ਚਾਰ ਬੱਚੇ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਏ ਸਨ। ਇਨ੍ਹਾਂ ਵਿੱਚੋਂ ਤਿੰਨ ਬੱਚੇ ਪਿੰਡ ਕਕਰਾਲੀ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਕਰ ਰਹੇ ਸੀ। ਜਦਕਿ ਇਕ 14 ਸਾਲਾਂ ਦਾ ਬੱਚਾ ਵਿਹਲਾ ਰਹਿੰਦਾ ਸੀ। ਤਿੰਨਾਂ ਬੱਚੇ ਦੁਪਹਿਰ ਤਿੰਨ ਵਜੇ ਸਕੂਲ ਤੋਂ ਛੁੱਟੀ ਮਗਰੋਂ ਆਪਣੇ ਘਰ ਆਏ ਅਤੇ ਮੁੜ ਤੋਂ ਸਕੂਲ ਜਾਣ ਦਾ ਗੱਲ ਆਖ ਕੇ 14 ਸਾਲਾਂ ਦੇ ਬੱਚੇ ਨਾਲ ਲਾਪਤਾ ਹੋ ਗਏ। ਮੁਬਾਰਿਕਪੂਰ ਪੁਲਿਸ ਚੌਂਕੀ ਵਿੱਚ ਮੌਜੂਦ ਫ਼ਰਾਰ ਹੋਏ ਬੱਚੇ ਦੀ ਮਾਤਾ ਨੇ ਦੱਸਿਆ ਕਿ ਉਹ ਆਪਣੇਪੁੱਤਰ ਦੀ ਹਰਕਤਾਂ ਤੋਂ ਬਹੁਤ ਪ੍ਰੇਸ਼ਾਨ ਹਨ, ਜਦੋ ਵੀ ਉਸਦਾ ਪੁੱਤਰ ਉਸਨੂੰ ਮਿਲਦਾ ਹੈ ਤਾਂ ਉਹ ਆਪਣੇ ਪੁੱਤਰ ਨੂੰ ਆਪ ਪੁਲਿਸ ਹਵਾਲੇ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...