June 9, 2026, 6:45 am
----------- Advertisement -----------
HomeNewsHealthਲੰਬੇ-ਕਾਲੇ ਵਾਲਾਂ ਲਈ ਆਪਣੀ ਡਾਈਟ 'ਚ ਸ਼ਾਮਿਲ ਕਰੋ ਇਹ ਡ੍ਰਾਈ ਫਰੂਟ

ਲੰਬੇ-ਕਾਲੇ ਵਾਲਾਂ ਲਈ ਆਪਣੀ ਡਾਈਟ ‘ਚ ਸ਼ਾਮਿਲ ਕਰੋ ਇਹ ਡ੍ਰਾਈ ਫਰੂਟ

Published on

----------- Advertisement -----------

ਸੁੰਦਰ ਅਤੇ ਆਕਰਸ਼ਕ ਦਿਖਣ ਲਈ ਆਪਣੇ ਚਿਹਰੇ ਅਤੇ ਵਾਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਦੋਵੇਂ ਹੀ ਸਾਡੀ ਸੁੰਦਰਤਾ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ। ਪਰ ਅੱਜ ਕੱਲ੍ਹ ਸਾਡੇ ਵਿੱਚੋਂ ਜ਼ਿਆਦਾਤਰ ਲੋਕ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਵਾਲਾਂ ਨੂੰ ਲੰਬੇ ਕਾਲੇ ਅਤੇ ਚਮਕਦਾਰ ਬਣਾਉਣ ਲਈ ਡਾਈਟ ‘ਚ ਸੁੱਕੇ ਮੇਵਿਆਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਇਨਾ ‘ਚ ਮੌਜੂਦ ਵਿਟਾਮਿਨ ਅਤੇ ਪੋਸ਼ਕ ਤੱਤ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਅਸੀਂ ਤੁਹਾਨੂੰ ਦੱਸਾਂਗੇ ਕਿ ਵਾਲਾਂ ਨੂੰ ਮਜ਼ਬੂਤ ​​ਅਤੇ ਸੁੰਦਰ ਬਣਾਉਣ ਲਈ ਕਿਹੜੇ ਕਿਹੜੇ ਡ੍ਰਾਈ ਫਰੂਟ ਦਾ ਸੇਵਨ ਕਰਨਾ ਚਾਹੀਦਾ ਹੈ-
ਅਖਰੋਟ-
ਅਖਰੋਟ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਅਜਿਹਾ ਇਸ ਲਈ ਕਿਉਂਕਿ ਇਸ ‘ਚ ਵਿਟਾਮਿਨ ਈ ਅਤੇ ਫੈਟੀ ਐਸਿਡ ਹੁੰਦੇ ਹਨ। ਵਾਲਾਂ ਨੂੰ ਸਹੀ ਪੋਸ਼ਣ ਦੇਣ ਦੇ ਨਾਲ-ਨਾਲ ਇਹ ਕਈ ਸਮੱਸਿਆਵਾਂ ਤੋਂ ਬਚਾਉਣ ‘ਚ ਵੀ ਫਾਇਦੇਮੰਦ ਹੈ।ਇਸ ਲਈ ਜੇਕਰ ਤੁਹਾਡੇ ਵਾਲ ਬੇਜਾਨ ਅਤੇ ਕਮਜ਼ੋਰ ਹੋ ਗਏ ਹਨ ਤਾਂ ਤੁਹਾਨੂੰ ਰੋਜ਼ਾਨਾ ਅਖਰੋਟ ਦਾ ਸੇਵਨ ਕਰਨਾ ਚਾਹੀਦਾ ਹੈ।
ਬਦਾਮ
ਵਾਲਾਂ ਦੇ ਚੰਗੇ ਵਾਧੇ ਲਈ ਬਦਾਮ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਲਈ ਰੋਜ਼ਾਨਾ 7 ਭਿੱਜੇ ਹੋਏ ਬਦਾਮ ਖਾਣ ਨਾਲ ਤੁਹਾਡੇ ਵਾਲਾਂ ਨੂੰ ਪੋਸ਼ਣ ਮਿਲਦਾ ਹੈ। ਕਿਉਂਕਿ ਬਦਾਮ ਵਿੱਚ ਵਿਟਾਮਿਨ ਈ, ਫੈਟੀ ਐਸਿਡ ਅਤੇ ਫੋਲੇਟ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਵਾਲਾਂ ਲਈ ਫਾਇਦੇਮੰਦ ਹੁੰਦੇ ਹਨ।
ਅਲਸੀ ਬੀਜ-
ਫਲੈਕਸ ਬੀਜਾਂ ਦਾ ਸੇਵਨ ਕਰਨਾ ਵਾਲਾਂ ਲਈ ਬਹੁਤ ਵਧੀਆ ਹੈ, ਇਸ ਵਿਚ ਵਿਟਾਮਿਨ ਈ, ਸੇਲੇਨਿਅਮ ਅਤੇ ਜ਼ਿੰਕ ਆਦਿ ਕਾਫੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਵਾਲਾਂ ਨੂੰ ਪੂਰਾ ਪੋਸ਼ਣ ਦੇਣ ਦੇ ਨਾਲ-ਨਾਲ ਵਿਕਾਸ ਨੂੰ ਵਧਾਉਣ ਵਿਚ ਵੀ ਫਾਇਦੇਮੰਦ ਹੁੰਦਾ ਹੈ | ਇਸ ਦੇ ਲਈ ਤੁਸੀਂ ਅਲਸੀ ਦੇ ਬੀਜਾਂ ਨੂੰ ਪੀਸ ਕੇ ਪਾਣੀ ‘ਚ ਮਿਲਾ ਸਕਦੇ ਹੋ ਜਾਂ ਅਲਸੀ ਦੇ ਬੀਜਾਂ ਨੂੰ ਸਲਾਦ ‘ਚ ਮਿਲਾ ਕੇ ਖਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...