November 15, 2026, 1:44 pm
----------- Advertisement -----------
HomeNewsBreaking Newsਡਰੈਗਨ ਬੋਟ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ:...

ਡਰੈਗਨ ਬੋਟ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ: ਮੀਤ ਹੇਅਰ

Published on

----------- Advertisement -----------
  • ਖੇਡ ਮੰਤਰੀ ਨੇ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਕੀਤਾ ਸਵਾਗਤ

ਚੰਡੀਗੜ੍ਹ, 9 ਦਸੰਬਰ 2022 – ਪੰਜਾਬ ਵਿੱਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ਵਿੱਚ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ (ਪੁਰਸ਼ਾਂ ਤੇ ਮਹਿਲਾਵਾਂ) ਦੇ ਉਦਘਾਟਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ।

ਮੀਤ ਹੇਅਰ ਨੇ ਕਿਹਾ ਕਿ ਰੋਇੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਪੰਜਾਬ ਵਿੱਚ ਮਾਨਸਾ, ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਰੋਇੰਗ ਖੇਡ ਦੇ ਕਈ ਖਿਡਾਰੀ ਹਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਹਰ ਖੇਡ ਵੱਲ ਧਿਆਨ ਦੇ ਰਿਹਾ ਹੈ। ਪਿਛਲੇ ਦਿਨੀਂ ਰੂਪਨਗਰ ਵਿਖੇ ਰੋਇੰਗ ਖੇਡ ਲਈ ਕਿਸ਼ਤੀਆਂ ਖਰੀਦਣ ਲਈ 50 ਲੱਖ ਰੁਪਏ ਮਨਜ਼ੂਰ ਕੀਤੇ ਗਏ।

ਖੇਡ ਮੰਤਰੀ ਨੇ ਕਿਹਾ ਕਿ ਡਰੈਗਨ ਬੋਟ ਖੇਡ ਹਾਲੇ ਨਵੀਂ ਹੈ ਪਰ ਰੋਇੰਗ ਨਾਲ ਮਿਲਦੀ-ਜੁਲਦੀ ਹੋਣ ਕਰਕੇ ਇਸ ਖੇਡ ਦੇ ਅੱਗੇ ਵਧਣ ਦੀ ਬਹੁਤ ਸੰਭਾਵਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਂਦੇ ਸਮੇਂ ਵਿੱਚ ਡਰੈਗਨ ਬੋਟ ਖੇਡ ਓਲੰਪਿਕ ਖੇਡਾਂ ਦਾ ਹਿੱਸਾ ਬਣੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਡ ਦੀ ਪ੍ਰਫੁੱਲਤਾ ਲਈ ਹਰ ਸੰਭਵ ਉਪਰਾਲੇ ਕਰਨ ਦਾ ਵਿਸ਼ਵਾਸ ਦਿਵਾਇਆ।

ਖੇਡ ਮੰਤਰੀ ਨੇ ਇਸ ਮੌਕੇ ਵੱਖ-ਵੱਖ ਸੂਬਿਆਂ ਤੋਂ ਆਏ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਪੰਜਾਬ ਦੀ ਰਾਜਧਾਨੀ ਵਿੱਚ ਆਉਣ ਉਤੇ ਸਵਾਗਤ ਕੀਤਾ। ਨੈਸ਼ਨਲ ਚੈਂਪੀਅਨਸ਼ਿਪ 9 ਤੋਂ 11 ਦਸੰਬਰ ਤੱਕ ਚੱਲੇਗੀ ਜਿਸ ਵਿੱਚ 17 ਸੂਬਿਆਂ ਦੇ 500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ।

ਇਸ ਮੌਕੇ ਡਰੈਗਨ ਬੋਟ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਵਿਨੋਦ ਸ਼ਰਮਾ ਤੇ ਜਨਰਲ ਸਕੱਤਰ ਵਿਨੋਦ, ਰਾਜ ਕਮਲ ਢਾਂਡਾ, ਹਰਿਆਣਾ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਮਹੇਂਦਰ ਕੰਬੋਜ, ਪੰਜਾਬ ਡਰੈਗਨ ਬੋਟ ਐਸੋਸੀਏਸ਼ਨ ਦੇ ਸਕੱਤਰ ਕ੍ਰਿਸ਼ਨਾ ਅਤੇ ਪੰਜਾਬ ਰੋਇੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਬੀਰ ਸਿੰਘ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...