August 28, 2026, 12:42 pm
----------- Advertisement -----------
HomeNewsLatest Newsਮੈਸ:ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ 60 ਦਿਨਾਂ...

ਮੈਸ:ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ 60 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ 9 ਦਸੰਬਰ – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ:69, ਦੂਜੀ ਮੰਜਿਲ, ਫੇਜ਼ 3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ । ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ ਮੋਹਾਲੀ ਦੀ ਰਿਪੋਰਟ ਮੁਤਾਬਿਕ ਇਸ ਫਰਮ ਦਾ ਦਫ਼ਤਰ ਬੰਦ ਹੋ ਗਿਆ ਹੈ ।

ਕੰਪਨੀ ਦੇ ਡਾਇਰੈਕਟਰ ਵੱਲੋਂ ਨੋਟਿਸ ਦੇ ਜਵਾਬ ਪੇਸ਼ ਕਰਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕੀਤੇ ਗਏ ਕੰਮ ਦੀ ਸੂਚਨਾਂ ਪੇਸ਼ ਨਹੀਂ ਕੀਤੀ । ਉਨ੍ਹਾਂ ਕਰੋਨਾਂ ਦੀ ਸ਼ੁਰੂਆਤ ਕਾਰਨ ਮਾਰਚ 2020 ਤੋਂ ਕੰਮ ਰੋਕਣ ਬਾਰੇ ਲਿਖਿਆ ਹੈ । ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਲਾਇਸੰਸੀ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਿਹਾ ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...