June 24, 2026, 5:16 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਨਸ਼ਾ ਤਸਕਰ ਗ੍ਰਿਫਤਾਰ: 1.25 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ ‘ਚ ਨਸ਼ਾ ਤਸਕਰ ਗ੍ਰਿਫਤਾਰ: 1.25 ਕਿਲੋ ਹੈਰੋਇਨ ਬਰਾਮਦ

Published on

----------- Advertisement -----------

ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਰਹਿਣ ਵਾਲੇ ਅਜੇ ਕੁਮਾਰ (24) ਨੂੰ ਪੁਲੀਸ ਨੇ ਚੰਡੀਗੜ੍ਹ ਦੇ ਰਾਏਪੁਰ ਖੁਰਦ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਉਹ ਨਸ਼ੀਲੇ ਪਦਾਰਥਾਂ ਨੂੰ ਦੁੱਧ ਵਾਲੇ ਕੰਟੇਨਰ ਅਤੇ ਕਰੀਮ ਦੀ ਡੱਬੀ ਵਿੱਚ ਛੁਪਾ ਕੇ ਵੇਚਦਾ ਸੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਉਸ ਦੇ ਕਬਜ਼ੇ ‘ਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮ ਦੁੱਧ ਸਪਲਾਈ ਕਰਨ ਵਾਲੇ ਸਟੀਲ ਕੰਟੇਨਰ ਵਿੱਚ ਰੱਖ ਕੇ ਨਸ਼ੇ ਦੀ ਸਪਲਾਈ ਕਰ ਰਿਹਾ ਸੀ। ਇਹ ਵਿਸ਼ੇਸ਼ ਕੰਟੇਨਰ ਵਿਸ਼ੇਸ਼ ਤੌਰ ‘ਤੇ 2 ਸਟੀਲ ਦੇ ਡੱਬਿਆਂ ਨੂੰ ਮਿਲਾ ਕੇ ਬਣਾਈ ਗਈ ਸੀ। ਜਦੋਂ ਇਸ ਨੂੰ ਮਰੋੜ ਕੇ ਖੋਲ੍ਹਿਆ ਜਾਂਦਾ ਸੀ ਤਾਂ ਨਸ਼ਾ ਨਿਕਲਦਾ ਸੀ, ਉਹ ਘਿਓ ਨੂੰ ਡੱਬੇ ਦੇ ਉਪਰਲੇ ਹਿੱਸੇ ਵਿੱਚ ਰੱਖਦਾ ਸੀ ਅਤੇ ਨਸ਼ਾ ਹੇਠਾਂ ਰੱਖਿਆ ਜਾਂਦਾ ਸੀ। ਇਸ ਦੇ ਨਾਲ ਹੀ ਇਕ ਛੋਟੀ ਡੱਬੀ ਵੀ ਘੱਟ ਮਾਤਰਾ ਵਿਚ ਨਸ਼ੇ ਦੀ ਸਪਲਾਈ ਕਰਨ ਲਈ ਰੱਖੀ ਹੋਈ ਸੀ। ਜਿਸ ਵਿੱਚ ਉੱਪਰ ਕੋਲਡ ਕਰੀਮ ਅਤੇ ਹੇਠਾਂ ਨਸ਼ੀਲਾ ਪਦਾਰਥ ਰੱਖਿਆ ਹੋਇਆ ਸੀ। ਉਹ ਅਜਿਹਾ ਇਸ ਲਈ ਕਰਦਾ ਸੀ ਤਾਂ ਜੋ ਕੋਈ ਉਸ ਦੇ ਨਾਜਾਇਜ਼ ਕੰਮ ਨੂੰ ਫੜ ਨਾ ਸਕੇ।

ਇਸ ਦੇ ਨਾਲ ਹੀ ਪੁਲੀਸ ਨੇ ਰਾਏਪੁਰ ਖੁਰਦ ਦੇ ਇਕ ਕਿਰਾਏ ਦੇ ਕਮਰੇ ਵਿੱਚ ਛੁਪਾ ਕੇ ਰੱਖੀ 1 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਰਾਏਪੁਰ ਖੁਰਦ ਵਿੱਚ ਗਸ਼ਤ ਦੌਰਾਨ ਮੁਲਜ਼ਮ ਅਜੇ ਨੂੰ ਪੁਲੀਸ ਨੇ ਕਾਬੂ ਕਰ ਲਿਆ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਜ਼ੀਰਕਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਹੈਰੋਇਨ ਸਪਲਾਈ ਕਰਦਾ ਸੀ।
ਪੁਲਿਸ ਮੁਤਾਬਿਕ ਮੁੱਖ ਡਰੱਗ ਸਪਲਾਇਰ ਅਮਿਤ ਸ਼ਰਮਾ ਅਜੈ ਨੂੰ ਨਸ਼ਾ ਸਪਲਾਈ ਕਰਦਾ ਸੀ। ਹਾਲ ਹੀ ਵਿੱਚ ਚੰਡੀਗੜ੍ਹ ਪੁਲੀਸ ਨੇ ਅਮਿਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 2.10 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਸਖ਼ਤੀ ਨਾਲ ਪੁੱਛਗਿਛ ਵਿੱਚ ਅਮਿਤ ਨੇ ਮੰਨਿਆ ਕਿ ਉਸ ਨੇ ਨਸ਼ੇ ਦੀ ਇੱਕ ਹੋਰ ਖੇਪ ਰਾਏਪੁਰ ਵਿੱਚ ਹੀ ਕਿਰਾਏ ਦੇ ਕਮਰੇ ਵਿੱਚ ਰੱਖੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਥੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਅਮਿਤ ਸ਼ਰਮਾ ਖਿਲਾਫ 15 ਅਪਰਾਧਿਕ ਮਾਮਲੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...