June 11, 2026, 7:50 am
----------- Advertisement -----------
HomeNewsLatest Newsਪੰਜਾਬੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼

ਪੰਜਾਬੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼

Published on

----------- Advertisement -----------

ਪਟਿਆਲਾ, 10 ਦਸੰਬਰ 2022 – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰਕੇ ਉਨ੍ਹਾਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਂਦੇ ਹੋਏ ਅੱਗੇ ਵੱਧਣ ਲਈ ਪ੍ਰੇਰਤ ਕਰਦੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਹਰ ਵਰ੍ਹੇ ਅਜਿਹੇ ਮੇਲੇ ਹੋਰ ਵਧੀਆ ਢੰਗ ਨਾਲ ਕਰਵਾਏਗੀ

ਇਸ ਯੁਵਕ ਮੇਲੇ ਦੇ ਉਦਾਘਾਟਨ ਮਗਰੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਰਾਜ ਵਿੱਚ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸੀ ਅਤੇ ਹੁਣ ਹਰ ਜ਼ਿਲ੍ਹੇ ‘ਚੋਂ ਦੋ ਨੌਜਵਾਨਾਂ ਨੂੰ ਇਹ ਐਵਾਰਡ ਤੇ 50 ਹਜ਼ਾਰ ਰੁਪਏ ਦਾ ਨਗ਼ਦ ਪੁਰਸਕਾਰ ਦਿੱਤਾ ਜਾਵੇਗਾ, ਜਿਸ ਲਈ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਜਾਂ ਬਹਾਦਰੀ ਵਾਲਾ ਕੰਮ ਕਰਨ ਵਾਲੇ ਨੌਜਵਾਨਾਂ ਇਸ ਐਵਾਰਡ ਲਈ ਜਰੂਰ ਆਨਲਾਈਨ ਅਪਲਾਈ ਕਰਨ।

ਯੁਵਕ ਮੇਲੇ ਵਿੱਚ ਹਿੱਸਾ ਲੈ ਰਹੇ ਬੱਚਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਹ ਯੁਵਕ ਮੇਲਾ ਨੌਜਵਾਨਾਂ ਵਿੱਚ ਆਤਮ ਵਿਸ਼ਵਾਸ਼ ਪੈਦਾ ਕਰਦਾ ਹੈ, ਇਸ ਲਈ ਜਿਹੜੇ ਕਿਸੇ ਵਾਧੂ ਸਰਗਰਮੀ ‘ਚ ਅਜੇ ਭਾਗ ਨਹੀਂ ਲੈ ਰਹੇ, ਉਹ ਵੀ ਕਿਸੇ ਨਾ ਕਿਸੇ ਵੰਨਗੀ ‘ਚ ਜਰੂਰ ਹਿੱਸਾ ਲਿਆ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬਹੁਤ ਉਦਮੀ ਹਨ, ਉਨ੍ਹਾਂ ਨੇ ਇਕੱਲੇ ਆਪਣੇ ਮੁਲਕ ‘ਚ ਹੀ ਨਹੀਂ ਤਰੱਕੀ ਨਹੀਂ ਕੀਤੀ ਸਗੋਂ ਬਾਹਰਲੇ ਮੁਲਕਾਂ ‘ਚ ਵੀ ਹਰ ਪੱਖੋਂ ਤਰੱਕੀ ਕਰਦੇ ਹੋਏ ਆਪਣੇ ਸੱਭਿਆਚਾਰ ਤੇ ਅਮੀਰ ਵਿਰਸੇ ਨੂੰ ਵੀ ਸੰਭਾਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...