ਚੰਡੀਗੜ੍ਹ : – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਭਲਕੇ 12 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।
ਦੱਸ ਦੇਈਏ ਕਿ ਸਾਲ 2015 ਵਿੱਚ ਕੋਟਕਪੂਰਾ ਚੌਂਕ ਵਿੱਚ ਪੁਲਿਸ ਥਾਣੇ ਦੇ ਸਾਹਮਣੇ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਧਰਨੇ ਦੌਰਾਨ ਸਿੱਖਾਂ ‘ਤੇ ਗੋਲੀਬਾਰੀ ਵੀ ਹੋਈ। ਅਜਿਹੇ ‘ਚ ਐੱਸਆਈਟੀ ਪੁੱਛਗਿੱਛ ਕਰ ਰਹੀ ਹੈ ਕਿ ਉਸ ਸਮੇਂ ਗੋਲੀਬਾਰੀ ਦੇ ਹੁਕਮ ਕਿਸ ਦੇ ਹੁਕਮ ‘ਤੇ ਦਿੱਤੇ ਗਏ ਸਨ।
----------- Advertisement -----------
ਕੋਟਕਪੂਰਾ ਗੋਲੀਕਾਂਡ: ਸੁਖਬੀਰ ਬਾਦਲ ਮੁੜ ਤਲਬ, ਕੱਲ੍ਹ ਨੂੰ ਪੇਸ਼ ਹੋਣਾ ਪਵੇਗਾ
Published on
----------- Advertisement -----------
----------- Advertisement -----------












