ਅੰਮ੍ਰਿਤਸਰ : – ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੀ ਤਾਮਿਲਨਾਡੂ ਦੀ ‘ਨਾਮ ਤਮਿਲਾਰ ਪਾਰਟੀ’ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਮੁਹਿੰਮ ਦਾ ਸਮਰਥਨ ਕੀਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਹਸਤਾਖਰ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਪਾਰਟੀ ਆਗੂਆਂ ਨੇ ਪ੍ਰੋਫਾਰਮਾ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਆਗੂ ਅਤੇ ਸੰਯੁਕਤ ਰਾਸ਼ਟਰ ਦੇ ਪ੍ਰਧਾਨ ਜੀਵਾ ਡਾਊਨਿੰਗ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਉਨ੍ਹਾਂ ਦਾ ਸੰਵਿਧਾਨਕ ਹੱਕ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ‘ਨਾਮ ਤਮਿਲਾਰ ਪਾਰਟੀ’ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਥ ਦੇਵੇਗੀ। ਇਸ ਸਬੰਧੀ ਸੂਬੇ ਅੰਦਰ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਮਾਮਲਾ ਸੰਯੁਕਤ ਰਾਸ਼ਟਰ ਵਿੱਚ ਵੀ ਲਿਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਨਾਮ ਤਮਿਲ ਪਾਰਟੀ ਦਾ ਸਹਿਯੋਗ ਇਸ ਲਹਿਰ ਨੂੰ ਹੋਰ ਤੇਜ਼ ਕਰੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ ਅਤੇ ਇਸ ਤਹਿਤ ਲੱਖਾਂ ਲੋਕਾਂ ਦੀ ਆਵਾਜ਼ ਸਰਕਾਰ ਦੇ ਬੰਦ ਕੰਨ ਖੋਲ੍ਹੇਗੀ। ਇਸ ਸਮੇਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਤਾਮਿਲਨਾਡੂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ |
ਇਸ ਮੌਕੇ ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਅਤੇ ਤਾਮਿਲਨਾਡੂ ਤੋਂ ਆਗੂ ਐਮ.ਯੂ. ਕੈਲੰਡਰੀਅਮ, ਟੀ.ਪਕੀਰਾਜ, ਮੁਥੂ ਪਾਂਡੀ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਆਦਿ ਹਾਜ਼ਰ ਸਨ।
----------- Advertisement -----------
ਤਾਮਿਲਨਾਡੂ ਦੇ ਨੇਤਾਵਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕੀਤਾ
Published on
----------- Advertisement -----------
----------- Advertisement -----------












