June 9, 2026, 6:43 am
----------- Advertisement -----------
HomeNewsEntertainment'ਪੁਸ਼ਪਾ 2' ਦੇ ਫੈਨਜ਼ ਦਾ ਇੰਤਜ਼ਾਰ ਖ਼ਤਮ! ਅੱਲੂ ਅਰਜੁਨ ਇਸ ਦਿਨ ਤੋਂ...

‘ਪੁਸ਼ਪਾ 2’ ਦੇ ਫੈਨਜ਼ ਦਾ ਇੰਤਜ਼ਾਰ ਖ਼ਤਮ! ਅੱਲੂ ਅਰਜੁਨ ਇਸ ਦਿਨ ਤੋਂ ਸ਼ੁਰੂ ਕਰਨ ਜਾ ਰਹੇ ਹਨ ਫਿਲਮ ਦੀ ਸ਼ੂਟਿੰਗ

Published on

----------- Advertisement -----------

ਟਾਲੀਵੁੱਡ ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ’ ਬਾਕਸ ਆਫਿਸ ‘ਤੇ ਬਲਾਕਬਸਟਰ ਰਹੀ ਸੀ। ਹਾਲ ਹੀ ‘ਚ ਇਹ ਫਿਲਮ ਰੂਸ ‘ਚ ਰਿਲੀਜ਼ ਹੋਈ ਹੈ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਦੇ ਦਰਸ਼ਕਾਂ ਨੇ ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਹੈ। ਇਸ ਦੇ ਨਾਲ ਹੀ ਦਰਸ਼ਕ ‘ਪੁਸ਼ਪਾ 2’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜਿਹੇ ‘ਚ ਜੇਕਰ ਤੁਸੀਂ ਵੀ ਇਸ ਫਿਲਮ ਨੂੰ ਲੈ ਕੇ ਉਤਸ਼ਾਹਿਤ ਹੋ ਤਾਂ ਇਹ ਤੁਹਾਡੇ ਲਈ ਖੁਸ਼ਖਬਰੀ ਹੈ। ਕਿਹਾ ਜਾ ਰਿਹਾ ਹੈ ਕਿ ਅੱਲੂ ਅਰਜੁਨ ਜਲਦ ਹੀ ‘ਪੁਸ਼ਪਾ 2’ ਦੀ ਸ਼ੂਟਿੰਗ ਸ਼ੁਰੂ ਕਰ ਸਕਦੇ ਹਨ। ਇਕ ਰਿਪੋਰਟ ਮੁਤਾਬਕ ਅੱਲੂ ਅਰਜੁਨ ਇਸ ਮਹੀਨੇ 12 ਦਸੰਬਰ ਤੋਂ ‘ਪੁਸ਼ਪਾ 2’ ਦੀ ਸ਼ੂਟਿੰਗ ਸ਼ੁਰੂ ਕਰਨਗੇ। ਫਿਲਮ ਦੀ ਸ਼ੂਟਿੰਗ ਹੈਦਰਾਬਾਦ ਤੋਂ ਸ਼ੁਰੂ ਹੋਵੇਗੀ। ਹੁਣ ਉਨ੍ਹਾਂ ਨੂੰ ਕਿਸੇ ਹੋਰ ਕੰਮ ਲਈ ਸਮਾਂ ਨਹੀਂ ਮਿਲ ਰਿਹਾ।

ਅੱਲੂ ਅਰਜੁਨ ‘ਪੁਸ਼ਪਾ 2’ ਦੀ ਸ਼ੂਟਿੰਗ ਸ਼ੁਰੂ ਕਰ ਦੇਣਗੇ ਅਤੇ ਅਗਲੇ 15 ਦਿਨਾਂ ਤੱਕ ਉਹ ਕਾਫੀ ਵਿਅਸਤ ਰਹਿਣਗੇ। ਟੀਮ ਨੇ ਪਿਛਲੇ ਮਹੀਨੇ ਅੱਲੂ ਅਰਜੁਨ ਨਾਲ ਕੁਝ ਟੈਸਟ ਸ਼ੂਟ ਕੀਤੇ ਸਨ ਅਤੇ ਉਸ ਦੀਆਂ ਕੁਝ ਝਲਕੀਆਂ 17 ਦਸੰਬਰ ਨੂੰ ‘ਪੁਸ਼ਪਾ: ਦ ਰੂਲ’ ਦੀ ਪਹਿਲੀ ਵਰ੍ਹੇਗੰਢ ‘ਤੇ ਰਿਲੀਜ਼ ਕੀਤੀਆਂ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਸੁਕੁਮਾਰ ਦੁਆਰਾ ਨਿਰਦੇਸ਼ਿਤ ਫਿਲਮ ‘ਪੁਸ਼ਪਾ’ 8 ਦਸੰਬਰ ਨੂੰ ਰੂਸ ‘ਚ ਰਿਲੀਜ਼ ਹੋਈ ਸੀ। ਫਿਲਮ ਦੀ ਪ੍ਰਮੋਸ਼ਨ ਲਈ ਸੁਕੁਮਾਰ ਦੇ ਨਾਲ ਆਲੂ ਅਰਜੁਨ ਅਤੇ ਰਸ਼ਮਿਕਾ ਮੰਡਨਾ ਵੀ ਉੱਥੇ ਪਹੁੰਚੇ। ਰੂਸ ‘ਚ ਵੀ ਇਸ ਫਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਸੀ। ਹੁਣ ਪੂਰੀ ਟੀਮ ਭਾਰਤ ਪਰਤ ਆਈ ਹੈ। ਅਜਿਹੇ ‘ਚ ਕਿਹਾ ਜਾ ਰਿਹਾ ਹੈ ਕਿ ਹੁਣ ਪੂਰੀ ਟੀਮ ‘ਪੁਸ਼ਪਾ 2’ ਦੀ ਸ਼ੂਟਿੰਗ ‘ਤੇ ਜਾਵੇਗੀ। ਨਿਰਦੇਸ਼ਕ ਸੁਕੁਮਾਰ ਫਿਲਮ ਦੀ ਸ਼ੂਟਿੰਗ ‘ਤੇ ਕਾਫੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਹ ਫਿਲਮ ਸਾਲ 2024 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...