August 17, 2026, 4:44 pm
----------- Advertisement -----------
HomeNewsAutomobilesਜੇਕਰ ਤੁਸੀਂ ਵੀ ਚਲਾਉਂਦੇ ਹੋ ਡੀਜ਼ਲ ਇੰਜਣ ਵਾਲੀ ਕਾਰ, ਜਾਣੋ ਕਿਹੜੀਆਂ ਗੱਲਾਂ...

ਜੇਕਰ ਤੁਸੀਂ ਵੀ ਚਲਾਉਂਦੇ ਹੋ ਡੀਜ਼ਲ ਇੰਜਣ ਵਾਲੀ ਕਾਰ, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਖਿਆਲ

Published on

----------- Advertisement -----------

ਅਕਸਰ ਅਸੀਂ ਸੁਣਦੇ ਹਾਂ ਕਿ ਡੀਜ਼ਲ ਇੰਜਣ ਵਾਲੀਆਂ ਕਾਰਾਂ ਦਾ ਰੱਖ-ਰਖਾਅ ਪੈਟਰੋਲ ਕਾਰਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੁੰਦਾ ਹੈ। ਅਜਿਹਾ ਇਸ ਲਈ ਕਿਉਂਕਿ ਡੀਜ਼ਲ ਇੰਜਣ ਵਾਲੀਆਂ ਕਾਰਾਂ ਦੀ ਸਮਰੱਥਾ ਪੈਟਰੋਲ ਨਾਲੋਂ ਜ਼ਿਆਦਾ ਹੁੰਦੀ ਹੈ। ਜੇਕਰ ਇਨ੍ਹਾਂ ਦਾ ਧਿਆਨ ਨਾ ਰੱਖਿਆ ਜਾਵੇ ਤਾਂ ਇਹ ਅੱਗੇ ਜਾ ਕੇ ਕਾਫੀ ਪਰੇਸ਼ਾਨੀ ਦਾ ਕਾਰਨ ਬਣਦੇ ਹਨ। ਅੱਜ ਅਸੀਂ ਡੀਜ਼ਲ ਇੰਜਣ ਵਾਲੀਆਂ ਕਾਰਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦੇ ਰਹੇ ਹਾਂ-
ਫਿਊਲ ਫਿਲਟਰ-
ਫਿਊਲ ਫਿਲਟਰ ਦਾ ਰੱਖ-ਰਖਾਅ ਬਹੁਤ ਮਹੱਤਵਪੂਰਨ ਹੈ। ਇਸ ਦਾ ਕੰਮ ਇੰਜਣ ਵਿਚ ਜਾਣ ਵਾਲੇ ਡੀਜ਼ਲ ਨੂੰ ਫਿਲਟਰ ਕਰਨਾ ਹੈ। ਸਮੇਂ ਸਿਰ ਰੱਖ-ਰਖਾਅ ਦਾ ਫਾਇਦਾ ਇਹ ਹੈ ਕਿ ਇਹ ਡੀਜ਼ਲ ਦੇ ਨਾਲ ਆਉਣ ਵਾਲੇ ਛੋਟੇ ਕਚਰੇ ਨੂੰ ਫਿਲਟਰ ਕਰਦਾ ਹੈ ਅਤੇ ਇਸਨੂੰ ਇੰਜਣ ਤੱਕ ਨਹੀਂ ਪਹੁੰਚਣ ਦਿੰਦਾ। ਜੇਕਰ ਸਮੇਂ-ਸਮੇਂ ‘ਤੇ ਇਸ ਦੀ ਜਾਂਚ ਨਾ ਕੀਤੀ ਜਾਵੇ ਤਾਂ ਮਲਬਾ ਇੰਜਣ ਤੱਕ ਜਾਣ ਦਾ ਖਤਰਾ ਹੈ। ਜਿਸ ਕਾਰਨ ਇੰਜਣ ਦੇ ਅੰਦਰੂਨੀ ਹਿੱਸੇ ਖਰਾਬ ਹੋ ਸਕਦੇ ਹਨ।
ਆਇਲ ਫਿਲਟਰ ਨੂੰ ਬਦਲਣਾ ਜ਼ਰੂਰੀ-
ਡੀਜ਼ਲ ਇੰਜਣ ਵਾਲੀਆਂ ਕਾਰਾਂ ਵਿੱਚ ਆਇਲ ਫਿਲਟਰ ਨੂੰ ਬਦਲਣਾ ਬਹੁਤ ਜ਼ਰੂਰੀ ਹੈ। ਜਦੋਂ ਵੀ ਇੰਜਣ ਦਾ ਤੇਲ ਬਦਲਿਆ ਜਾਵੇ ਤਾਂ ਇਸ ਦਾ ਫਿਲਟਰ ਵੀ ਬਦਲਣਾ ਚਾਹੀਦਾ ਹੈ।
ਏਅਰ ਫਿਲਟਰ
ਏਅਰ ਫਿਲਟਰ ਸਾਰੀਆਂ ਅੰਦਰੂਨੀ ਕੰਬਸ਼ਨ ਇੰਜਣ ਵਾਲੀਆਂ ਕਾਰਾਂ ਵਿੱਚ ਪਾਏ ਜਾਂਦੇ ਹਨ। ਪਰ ਡੀਜ਼ਲ ਇੰਜਣ ਵਾਲੀਆਂ ਕਾਰਾਂ ਵਿੱਚ ਏਅਰ ਫਿਲਟਰ ਨੂੰ ਸਾਫ਼ ਰੱਖਣਾ ਬਿਹਤਰ ਹੁੰਦਾ ਹੈ। ਅਜਿਹਾ ਕਰਨ ਨਾਲ ਨਾ ਸਿਰਫ ਵਾਹਨ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ ਬਲਕਿ ਕਾਰ ਦੀ ਉਮਰ ਵੀ ਵਧਦੀ ਹੈ।
ਕੂਲੈਂਟ ਦੀ ਜਾਂਚ
ਡੀਜ਼ਲ ਇੰਜਣ ਵਾਲੀ ਕਾਰ ਪੈਟਰੋਲ ਇੰਜਣ ਨਾਲੋਂ ਜ਼ਿਆਦਾ ਗਰਮ ਹੁੰਦੀ ਹੈ। ਇਸ ਲਈ ਡੀਜ਼ਲ ਇੰਜਣ ਵਾਲੀ ਕਾਰ ਵਿਚ ਕੂਲੈਂਟ ਦੀ ਮਹੱਤਤਾ ਜ਼ਿਆਦਾ ਹੋ ਜਾਂਦੀ ਹੈ। ਕੂਲੈਂਟ ਨੂੰ ਸਮੇਂ-ਸਮੇਂ ‘ਤੇ ਚੈੱਕ ਕਰਨ ਦਾ ਫਾਇਦਾ ਹੁੰਦਾ ਹੈ ਕਿ ਕਾਰ ਦਾ ਇੰਜਣ ਜ਼ਿਆਦਾ ਗਰਮ ਹੋਣ ਤੋਂ ਬਚ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...