June 27, 2026, 8:42 am
----------- Advertisement -----------
HomeNewsAutomobiles15 ਸਾਲ ਪੁਰਾਣੇ ਸਰਕਾਰੀ ਵਾਹਨਾਂ 'ਤੇ ਵੱਡਾ ਅਪਡੇਟ, ਵਿੱਤ ਮੰਤਰਾਲੇ ਨੇ ਜਾਰੀ...

15 ਸਾਲ ਪੁਰਾਣੇ ਸਰਕਾਰੀ ਵਾਹਨਾਂ ‘ਤੇ ਵੱਡਾ ਅਪਡੇਟ, ਵਿੱਤ ਮੰਤਰਾਲੇ ਨੇ ਜਾਰੀ ਕੀਤਾ ਨਵਾਂ ਹੁਕਮ

Published on

----------- Advertisement -----------

ਸਰਕਾਰੀ ਕਰਮਚਾਰੀ ਹੁਣ 15 ਸਾਲ ਤੋਂ ਵੱਧ ਪੁਰਾਣੇ ਵਾਹਨਾਂ ਦੀ ਵਰਤੋਂ ਨਹੀਂ ਕਰ ਸਕਣਗੇ। ਪ੍ਰਦੂਸ਼ਣ, ਯਾਤਰੀ ਸੁਰੱਖਿਆ ਅਤੇ ਈਂਧਨ ਕੁਸ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿੱਤ ਮੰਤਰਾਲੇ ਨੇ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਵਿੱਤ ਮੰਤਰਾਲੇ ਵੱਲੋਂ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ 15 ਸਾਲ ਪੁਰਾਣੇ ਵਾਹਨ ਜੋ ‘ਸਰਵਿਸਿੰਗ’ ਲਈ ਫਿੱਟ ਨਹੀਂ ਹਨ, ਉਨ੍ਹਾਂ ਨੂੰ ਕਬਾੜ ਵਿੱਚ ਤਬਦੀਲ ਕਰ ਦਿੱਤਾ ਜਾਵੇ।
ਵਿੱਤ ਮੰਤਰਾਲੇ ਦੇ ਅਧੀਨ ਆਉਣ ਵਾਲੇ ਖਰਚ ਵਿਭਾਗ ਨੇ ਦਫਤਰ ਦੇ ਇਕ ਮੈਮੋਰੰਡਮ ‘ਚ ਕਿਹਾ ਕਿ ਇਹ ਕਦਮ ਪ੍ਰਦੂਸ਼ਣ ਦੇ ਪੱਧਰ ‘ਚ ਕਮੀ, ਯਾਤਰੀ ਸੁਰੱਖਿਆ ਅਤੇ ਈਂਧਨ ਕੁਸ਼ਲਤਾ ਨੂੰ ਧਿਆਨ ‘ਚ ਰੱਖਦੇ ਹੋਏ ਚੁੱਕਿਆ ਜਾ ਰਿਹਾ ਹੈ। ਮੈਮੋਰੰਡਮ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵੱਲੋ ਸੁਧਾਰਾਂ ਦੇ ਵਿਆਪਕ ਉਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, 15 ਸਾਲ ਪੁਰਾਣੇ ਜਾਂ ਸਰਵਿਸਿੰਗ ਯੋਗ ਨਾ ਹੋਣ ਵਾਲੇ ਵਾਹਨਾਂ ਬਾਰੇ ਮੌਜੂਦਾ ਨਿਯਮਾਂ ‘ਤੇ ਨੀਤੀ ਆਯੋਗ ਅਤੇ ਸੜਕੀ ਆਵਾਜਾਈ ਮੰਤਰਾਲੇ ਨਾਲ ਸਲਾਹ-ਮਸ਼ਵਰਾ ਕਰਕੇ ਮੁੜ ਵਿਚਾਰ ਕੀਤਾ ਗਿਆ। ਇਹ ਵੀ ਕਿਹਾ ਗਿਆ ਹੈ ਕਿ ਅਜਿਹੇ ਵਾਹਨਾਂ ਦਾ ਨਿਪਟਾਰਾ ਰਜਿਸਟਰਡ ਵਾਹਨ ਸਕਰੈਪ ਸੈਂਟਰ ਵਿੱਚ ਹੀ ਕੀਤਾ ਜਾਵੇਗਾ। 15 ਸਾਲ ਪੁਰਾਣੇ ਵਾਹਨਾਂ ਦੀ ਨਿਲਾਮੀ ਨਹੀਂ ਕੀਤੀ ਜਾਵੇਗੀ। ਖਰਚਾ ਵਿਭਾਗ ਨੇ ਕਿਹਾ ਕਿ ਅਜਿਹੇ ਵਾਹਨਾਂ ਨੂੰ ਸਕਰੈਪ ਵਿੱਚ ਬਦਲਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੱਖਰੇ ਤੌਰ ‘ਤੇ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...